ਨਵੀਂ ਦਿੱਲੀ, 12 ਫਰਵਰੀ 2023 – ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਰਮੇਸ਼ ਬਾਇਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਨੇ ਉਹਨਾਂ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਗਵਰਨਰ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ‘ਤੇ ਚਰਚਾ ਹੋ ਰਹੀ ਸੀ, ਪਰ ਕਿਸੇ ਵੱਲੋਂ ਵੀ ਇਸ ਦੀ ਅਧਿਕਾਰਿਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਸੀ, ਖੁਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਗੱਲ ‘ਤੇ ਹੈਰਾਨੀ ਪ੍ਰਗਟ ਕੀਤੀ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਨਹੀਂ ਪਤਾ, ਨਾ ਹੀ ਕਦੇ ਇਸ ਬਾਰੇ ਪਾਰਟੀ ਹਾਈਕਮਾਂਡ ਨਾਲ ਇਸ ਬਾਰੇ ਕਦੇ ਗੱਲ ਹੋਈ ਸੀ।