ਨਵੀਂ ਦਿੱਲੀ, 27 ਦਸੰਬਰ 2020 – ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਮੰਗ ‘ਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਤੰਗ ਆ ਕੇ ਰਾਜਸਥਾਨ ‘ਚ ਭਾਜਪਾ ਦੀ ਭਾਈਵਾਲ ਹਨੂਮਾਨ ਬੈਨੀਵਾਲ ਦੀ ਰਾਸ਼ਟਰੀ ਲੋਕਤੰਤਰ ਪਾਰਟੀ ਨੇ ਸ਼ਨੀਵਾਰ ਨੂੰ ਭਾਜਪਾ ਦਾ ਪੱਲਾ ਛੱਡ ਦਿੱਤਾ ਹੈ। ਪਾਰਟੀ ਪ੍ਰਧਾਨ ਤੇ ਰਾਜਸਥਾਨ ਦੇ ਨਾਗੌਰ ਤੋਂ ਲੋਕ ਸਭਾ ਮੈਂਬਰ ਹਨੂੰਮਾਨ ਬੈਨੀਵਾਲ ਨੇ ਮੀਡੀਆ ਨੂੰ ਦੱਸਿਆ ਕਿ ਉਹ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਐਨ.ਡੀ.ਏ ਛੱਡ ਰਹੇ ਹਨ। ਉਹ ਨਾਗੌਰ (ਰਾਜਸਥਾਨ) ਤੋਂ ਸੰਸਦ ਮੈਂਬਰ ਹਨ।
ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਸਰਕਾਰ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਮਰਥਨ ਵਾਪਸ ਲੈ ਲਿਆ ਸੀ। ਜਦੋਂ ਕਿ ਮਹਾਰਾਸ਼ਟਰ ‘ਸੀ ਪਹਿਲਾਂ ਹੀ ਸ਼ਿਵ ਸੈਨਾ ਬੀਜੇਪੀ ਤੋਂ ਵੱਖ ਹੋ ਗਈ ਸੀ।