ਨਵੀਂ ਦਿੱਲੀ, 20 ਸਤੰਬਰ 2025 – ਰਾਸ਼ਟਰੀ ਰਾਜਧਾਨੀ ਦੇ ਕਈ ਸਕੂਲਾਂ ਨੂੰ ਸ਼ਨੀਵਾਰ ਸਵੇਰੇ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਧਮਕੀਆਂ ਮਿਲਣ ਵਾਲੇ ਸਕੂਲਾਂ ਵਿੱਚ ਦਿੱਲੀ ਪਬਲਿਕ ਸਕੂਲ (ਡੀਪੀਐਸ), ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਦਵਾਰਕਾ ਦਾ ਸਰਵੋਦਿਆ ਵਿਦਿਆਲਿਆ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਬੰਬ ਦਸਤੇ ਅਤੇ ਪੁਲਸ ਟੀਮਾਂ ਕੈਂਪਸਾਂ ਵਿੱਚ ਪਹੁੰਚ ਗਈਆਂ ਅਤੇ ਸਾਵਧਾਨੀ ਵਜੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲੀ ਕਰਵਾ ਲਿਆ ਗਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਅਸੀਂ ਕੈਂਪਸਾਂ ਦੀ ਪੂਰੀ ਤਲਾਸ਼ੀ ਲੈ ਰਹੇ ਹਾਂ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।” ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਸ ਨੇ ਕਿਹਾ ਕਿ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਧਮਕੀਆਂ ਕਿਸਨੇ ਦਿੱਤੀਆਂ ਹਨ ਅਤੇ ਕੀ ਇਹ ਦਹਿਸ਼ਤ ਫੈਲਾਉਣ ਦੇ ਤਾਲਮੇਲ ਵਾਲੇ ਯਤਨ ਦਾ ਹਿੱਸਾ ਹਨ।

