- HRTC ਡਰਾਈਵਰ ਨੇ ਮਿਲਣ ਦੇ ਬਹਾਨੇ ਬੁਲਾ ਕੇ ਕੀਤਾ ਗਲਤ ਕੰਮ
ਸ਼ਿਮਲਾ, 28 ਜਨਵਰੀ 2024 – ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਸਰਕਾਰੀ ਬੱਸ ਵਿੱਚ ਇੱਕ ਔਰਤ ਨਾਲ ਬਲਾਤਕਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬੱਸ ਦੇ ਡਰਾਈਵਰ ਨੇ ਔਰਤ ਨੂੰ ਮਿਲਣ ਲਈ ਬੁਲਾਇਆ। ਫਿਰ ਬੱਸ ਵਿੱਚ ਹੀ ਉਸ ਨਾਲ ਬਲਾਤਕਾਰ ਕੀਤਾ। ਜਿਸ ਤੋਂ ਬਾਅਦ ਮਹਿਲਾ ਨੂੰ ਧਮਕੀ ਦਿੱਤੀ ਗਈ। ਪੀੜਤ ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਜਿਸ ਤੋਂ ਬਾਅਦ HRTC ਬੱਸ ਡਰਾਈਵਰ ਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਰਾਮਪੁਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਨੇ ਦੱਸਿਆ ਕਿ ਉਸਦੀ ਜਾਣ-ਪਛਾਣ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚ.ਆਰ.ਟੀ.ਸੀ.) ਦੇ ਡਰਾਈਵਰ ਕੇਸ਼ਵ ਰਾਮ ਨਾਲ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਕੇਸ਼ਵਰਾਮ ਨੇ ਉਸ ਨੂੰ ਮਿਲਣ ਲਈ ਬੁਲਾਇਆ। ਉਸ ਸਮੇਂ ਉਹ ਬੱਸ ਦੇ ਨੇੜੇ ਹੀ ਸੀ।
ਕੇਸ਼ਵਰਾਮ ਉਸ ਨੂੰ ਕਿਸੇ ਬਹਾਨੇ ਬੱਸ ਦੇ ਅੰਦਰ ਲੈ ਗਿਆ। ਇਸ ਤੋਂ ਬਾਅਦ ਉਸ ਨੇ ਉੱਥੇ ਹੀ ਉਸ ਨਾਲ ਬਲਾਤਕਾਰ ਕੀਤਾ। ਕਰੀਬ 2 ਮਹੀਨੇ ਪਹਿਲਾਂ ਵਾਪਰੀ ਇਸ ਘਟਨਾ ਤੋਂ ਬਾਅਦ ਉਹ ਡਰ ਗਈ ਸੀ ਪਰ ਬਾਅਦ ‘ਚ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ।
ਰਾਮਪੁਰ ਦੇ ਐਸਐਚਓ ਜਸਵੰਤ ਨੇ ਦੱਸਿਆ ਕਿ ਮਹਿਲਾ ਨੇ ਐਚਆਰਟੀਸੀ ਡਰਾਈਵਰ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਇਸ ਮਾਮਲੇ ‘ਚ ਡਰਾਈਵਰ ਨੂੰ ਬੁਲਾ ਕੇ ਪੁੱਛਗਿੱਛ ਕਰੇਗੀ।