ਪਤੰਜਲੀ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਸਖਤ, ਰਾਮਦੇਵ-ਬਾਲਕ੍ਰਿਸ਼ਨ ਦੀ ਮੁਆਫ਼ੀ ਰੱਦ

  • ਸੁਪਰੀਮ ਕੋਰਟ ਨੇ ਕਿਹਾ-ਜਾਣ ਬੁੱਝ ਕੇ ਸਾਡੇ ਹੁਕਮਾਂ ਦੀ ਉਲੰਘਣਾ ਕੀਤੀ ਗਈ, ਕਾਰਵਾਈ ਲਈ ਤਿਆਰ ਰਹੋ

ਨਵੀਂ ਦਿੱਲੀ, 10 ਅਪ੍ਰੈਲ 2024 – ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਪੂਰਤੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਦੀ ਤਰੀਕ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁੱਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਦੇ 25 ਪੁਲਿਸਕਰਮੀਆਂ ਨੂੰ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

ਭਾਜਪਾ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ ਨੂੰ ਬਣਾਇਆ ਆਪਣਾ ਉਮੀਦਵਾਰ, ਕੱਟੀ ਗਈ ਕਿਰਨ ਖੇਰ ਦੀ ਟਿਕਟ