ਜੰਮੂ-ਕਸ਼ਮੀਰ, 15 ਮਈ 2022 – ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਐਤਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲਾ ਹੋਇਆ। ਗੋਲੀਬਾਰੀ ਦੌਰਾਨ ਇਕ ਨਾਗਰਿਕ ਦੀ ਮੌਤ ਹੋ ਗਈ ਹੈ।
ਅੱਤਵਾਦੀਆਂ ਨੇ ਸੀਆਰਪੀਐਫ ਅਤੇ ਐਸਓਜੀ ਦੀ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ ਦੌਰਾਨ ਅੱਤਵਾਦੀ ਨੇੜਲੇ ਜੰਗਲਾਂ ਵੱਲ ਭੱਜ ਗਏ। ਉਨ੍ਹਾਂ ਦਾ ਪਤਾ ਲਗਾਉਣ ਲਈ ਸਰਚ ਆਪਰੇਸ਼ਨ ਜਾਰੀ ਹੈ। ਖਬਰਾਂ ਮੁਤਾਬਕ ਗੋਲੀਬਾਰੀ ‘ਚ ਸੁਰੱਖਿਆ ਬਲ ਦਾ ਇਕ ਜਵਾਨ ਅਤੇ ਇਕ ਨਾਗਰਿਕ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਜ਼ਖਮੀ ਨਾਗਰਿਕ ਦੀ ਮੌਤ ਹੋ ਗਈ ਹੈ।