- ਘਟਨਾ ਗਾਜ਼ੀਆਬਾਦ ਦੇ ਮਸੂਰੀ ਥਾਣਾ ਖੇਤਰ ਦੇ ਕੱਲੂ ਗੜ੍ਹੀ ਰੇਲਵੇ ਫਾਟਕ ਨੇੜੇ ਰੇਲਵੇ ਟ੍ਰੈਕ ‘ਤੇ ਵਾਪਰੀ
ਗਾਜ਼ੀਆਬਾਦ, 15 ਦਸੰਬਰ 2022 – ਗਾਜ਼ੀਆਬਾਦ ਦੇ ਮਸੂਰੀ ਥਾਣਾ ਖੇਤਰ ਦੇ ਕੱਲੂ ਗੜ੍ਹੀ ਰੇਲਵੇ ਫਾਟਕ ਨੇੜੇ ਰੇਲਵੇ ਟ੍ਰੈਕ ‘ਤੇ ਖੜ੍ਹੇ ਹੋ ਕੇ ਰੀਲਾਂ ਬਣਾ ਰਹੇ ਇਕ ਲੜਕੀ ਅਤੇ ਦੋ ਨੌਜਵਾਨਾਂ ਦੀ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਸੂਚਨਾ ‘ਤੇ ਪਹੁੰਚੀ ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੀਸੀਪੀ ਦੇਹਤ ਜ਼ੋਨ ਡਾ: ਇਰਾਜ ਰਾਜਾ ਨੇ ਦੱਸਿਆ ਕਿ ਸਟੇਸ਼ਨ ਮਾਸਟਰ ਤੋਂ ਸੂਚਨਾ ਮਿਲੀ ਸੀ ਕਿ ਕੱਲੂ ਗੜ੍ਹੀ ਰੇਲਵੇ ਟ੍ਰੈਕ ‘ਤੇ ਇੱਕ ਮੁਟਿਆਰ ਅਤੇ ਦੋ ਨੌਜਵਾਨਾਂ ਵੱਲੋਂ ਰੀਲ ਬਣਾਈ ਜਾ ਰਹੀ ਸੀ। ਫਿਰ ਅਚਾਨਕ ਪਦਮਾਵਤ ਐਕਸਪ੍ਰੈਸ ਟਰੇਨ ਦੀ ਲਪੇਟ ‘ਚ ਆਉਣ ਨਾਲ ਤਿੰਨਾਂ ਦੀ ਮੌਤ ਹੋ ਗਈ।
ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਤਿੰਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੜਕੀ ਦੀ ਉਮਰ 22 ਤੋਂ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਦੋਵਾਂ ਨੌਜਵਾਨਾਂ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗਾਜ਼ੀਆਬਾਦ ਦੇ ਡੀਸੀਪੀ ਦਿਹਾਤੀ ਇਰਾਜ ਰਾਜਾ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪੁਲਿਸ ਸਟੇਸ਼ਨ ਮਸੂਰੀ ਵਿੱਚ ਇੱਕ ਰੇਲਵੇ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਮਿਲੀ ਕਿ ਉੱਥੇ 3 ਲੋਕਾਂ ਨੂੰ ਰੇਲ ਗੱਡੀ ਨੇ ਟੱਕਰ ਮਾਰ ਦਿੱਤੀ ਹੈ। ਜਦੋਂ ਅਸੀਂ ਉੱਥੇ ਪਹੁੰਚੇ ਤਾਂ ਸਾਨੂੰ 3 ਲਾਸ਼ਾਂ ਮਿਲੀਆਂ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ।
ਸਾਨੂੰ ਰੇਲਵੇ ਤੋਂ ਜਾਣਕਾਰੀ ਮਿਲੀ ਕਿ ਇਹ ਤਿੰਨੇ ਉੱਥੇ ਵੀਡੀਓ ਬਣਾ ਰਹੇ ਸਨ ਅਤੇ ਟਰੇਨ ਨੂੰ ਨਹੀਂ ਦੇਖ ਸਕੇ, ਜਿਸ ਕਾਰਨ ਟਰੇਨ ਦੀ ਲਪੇਟ ‘ਚ ਆਉਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।