ਦਸਤਾਰਧਾਰੀ ਸਿੱਖ IPS ਅਫਸਰ ਨੂੰ ਲਾਇਆ ਬਿਹਾਰ ਦਾ DGP

ਪਟਨਾ, 18 ਦਸੰਬਰ, 2022: ਦਸਤਾਰਧਾਰੀ ਸਿੱਖ ਆਈਪੀਐਸ ਅਧਿਕਾਰੀ ਰਾਜਵਿੰਦਰ ਸਿੰਘ ਭੱਟੀ ਨੂੰ ਡੀਜੀਪੀ ਬਿਹਾਰ ਨਿਯੁਕਤ ਕੀਤਾ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਨੇ ਐਤਵਾਰ ਨੂੰ ਰਾਜਵਿੰਦਰ ਸਿੰਘ ਭੱਟੀ ਦੇ ਨਵੇਂ ਡੀਜੀਪੀ ਵਜੋਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਸਾਬਕਾ ਡੀਜੀਪੀ ਐਸ ਕੇ ਸਿੰਘਲ ਦਾ ਕਾਰਜਕਾਲ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨਵੇਂ ਡੀਜੀਪੀ ਵਜੋਂ ਜੁਆਇਨ ਕਰਨਗੇ। ਭੱਟੀ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾਅ ਰਹੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੰਨ ਲਾਇਸੈਂਸ ਲੈਣ ਦੀ ਪ੍ਰਕਿਰਿਆ ਕੀਤੀ ਜਾਵੇ ਸਰਲ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਕਿਹਾ

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ