ਨਵੀਂ ਦਿੱਲੀ, 20 ਜੁਲਾਈ 2024 – ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 2029 ‘ਚ ਖਤਮ ਹੋਣਾ ਸੀ ਪਰ ਉਹਨਾਂ ਨੇ ਪੰਜ ਸਾਲ ਪਹਿਲਾਂ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਹੁਦਾ ਛੱਡ ਦਿੱਤਾ ਹੈ।
ਜਾਣਕਾਰੀ ਮੁਤਾਬਕ ਮਨੋਜ ਸੋਨੀ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਹੈ। ਇਸ ਨੂੰ ਸਵੀਕਾਰ ਕਰਨਾ ਅਜੇ ਬਾਕੀ ਹੈ। ਹਾਲਾਂਕਿ ਮਨੋਜ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਸਤੀਫਾ ਕਿਸੇ ਵੀ ਤਰ੍ਹਾਂ ਨਾਲ ਟ੍ਰੇਨੀ ਆਈਏਐਸ ਪੂਜਾ ਖੇਡਕਰ ਨਾਲ ਜੁੜੇ ਵਿਵਾਦਾਂ ਅਤੇ ਦੋਸ਼ਾਂ ਨਾਲ ਸਬੰਧਤ ਨਹੀਂ ਹੈ, ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਮਨੋਜ ਨੇ 28 ਜੂਨ 2017 ਨੂੰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ 16 ਮਈ 2023 ਨੂੰ UPSC ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਸੀ।