ਲਖਨਊ, 3 ਮਾਰਚ 2022 – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਚੋਣਾਂ ਦੇ ਛੇਵੇਂ ਪੜਾਅ ਲਈ ਗੋਰਖਪੁਰ ਦੇ ਪ੍ਰਾਇਮਰੀ ਸਕੂਲ ਗੋਰਖਨਾਥ ਕੰਨਿਆ ਨਗਰ ਖੇਤਰ ਵਿੱਚ ਆਪਣੀ ਵੋਟ ਪਾਈ।
ਉੱਤਰ ਪ੍ਰਦੇਸ਼ ‘ਚ ਛੇਵੇਂ ਗੇੜ ਲਈ 10 ਜ਼ਿਲ੍ਹਿਆਂ ਦੀਆਂ 57 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਪੜਾਅ ਇਸ ਲਈ ਵੀ ਖਾਸ ਮੰਨਿਆ ਜਾ ਰਿਹਾ ਹੈ, ਕਿਉਂਕਿ ਸੀ.ਐਮ. ਯੋਗੀ ਆਦਿਤਿਆਨਾਥ ਸਮੇਤ ਕਈ ਦਿੱਗਜਾਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਉੱਥੇ ਹੀ ਇਸ ਮੌਕੇ ਯੋਗੀ ਆਦਿਤਿਆਨਾਥ ਦਾ ਕਹਿਣਾ ਸੀ ਕਿ ਮੈਨੂੰ ਉਮੀਦ ਹੈ ਕਿ ਲੋਕ ਵੱਡੀ ਗਿਣਤੀ ਵਿਚ ਵੋਟ ਪਾਉਣਗੇ। ਪੀ.ਐਮ. ਮੋਦੀ ਦੀ ਅਗਵਾਈ ਵਿਚ ਭਾਜਪਾ ਰਿਕਾਰਡ ਬਣਾਵੇਗੀ ਅਤੇ ਵੱਡੀ ਗਿਣਤੀ ਵਿਚ ਸੀਟਾਂ ਜਿੱਤੇਗੀ। ਅਸੀਂ 80% ਤੋਂ ਵੱਧ ਸੀਟਾਂ ਜਿੱਤਾਂਗੇ। ਵੋਟ ਪਾਉਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵਿਕਾਸ ਅਤੇ ਸੁਰੱਖਿਆ ਲਈ ਵੋਟ ਦਿਓ, ਭਾਜਪਾ ਨੂੰ ਵੋਟ ਦਿਓ।