ਨਵੀਂ ਦਿੱਲੀ, 10 ਦਸੰਬਰ 2020 – ਅੱਜ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਮੰਤਰੀ ਨਰੇਂਦਰ ਤੋਮਰ ਅਤੇ ਪਿਊਸ਼ ਗੋਇਲ ਦੁਆਰਾ ਪ੍ਰੈੱਸ ਕਾਨਫਰੰਸ ਕਰਕੇ ਫੇਰ ਤੋਂ ਕਾਨੂੰਨ ਰੱਦ ਨਾ ਕਰਨ ‘ਤੇ ਆਪਣਾ ਸਟੈਂਡ ਸਪਸ਼ਟ ਕੀਤਾ। ਤੋਮਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਵਿੱਚ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਐਮਐਸਪੀ ਨੂੰ ਲਿਖਤੀ ਭਰੋਸਾ ਦੇਣ ਲਈ ਤਿਆਰ ਹਨ। ਕਿਸਾਨ ਸੰਗਠਨ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰਨ।
ਉਨ੍ਹਾਂ ਕਿਹਾ ਕਿ ਕਿਸਾਨ ਠੰਢ ਵਿਚ ਬੈਠੇ ਹਨ, ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਸਰਕਾਰ ਹਰ ਇਤਰਾਜ਼ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਜਦੋਂ ਵੀ ਕਿਸਾਨ ਚਾਹੁੰਦਾ ਹੈ, ਅਸੀਂ ਵਿਚਾਰ ਵਟਾਂਦਰੇ ਲਈ ਤਿਆਰ ਹਾਂ। ਪਰ ਕਿਸਾਨ ਕਾਨੂੰਨ ਵਾਪਸ ਲੈਣ ‘ਤੇ ਅੜੇ ਹਨ।”