ਕਿਸਾਨ ਅੜੀਅਲ ਰਵੱਈਆ ਛੱਡਣ ਤੇ ਕੇਂਦਰ ਨਾਲ ਗੱਲ ਕਰਨ – ਅਸ਼ਵਨੀ ਸ਼ਰਮਾ

ਲੁਧਿਆਣਾ, 11 ਦਸੰਬਰ 2020 – ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ਸਤਪਾਲ ਗੋਸਾਈਂ ਦੇ ਸ਼ਰਧਾਂਜਲੀ ਸਮਾਰੋਹ ਵਿਚ ਹਿੱਸਾ ਲੈਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੜੀਅਲ ਰਵੱਈਆ ਛੱਡ ਦੇਣ ਤਾਂ ਜੋ ਕੇਂਦਰ ਨਾਲ ਗੱਲ ਕਰਕੇ ਇਸ ਮਸਲੇ ਦਾ ਛੇਤੀ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਵੱਲੋਂ ਭੇਜੇ ਗਏ ਪ੍ਰਪੋਜ਼ਲ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨ ਬੀਜੇਪੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਫਿਰ ਤੋਂ ਕਾਨੂੰਨਾਂ ਨੂੰ ਸਲਾਹਿਆ ਗਿਆ ਸੀ। ਬੀਜੇਪੀ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਮਿਰ ਖਾਨ ਦਾ ਬੇਟਾ ਜਲਦ ਹੀ ਕਰ ਸਕਦਾ ਹੈ ਬਾਲੀਵੁਡ ‘ਚ ਡੈਬਿਊ

ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਮੁੜ ਗੱਲਬਾਤ ਦੀ ਅਪੀਲ