ਨਵੀਂ ਦਿੱਲੀ, 30 ਜੂਨ 2021 – ਪੰਜਾਬ ਕਾਂਗਰਸ ਦੇ ਲੀਡਰ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਲੀਡਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਮੀਟਿੰਗ ਕੀਤੀ। ਪ੍ਰਿਅੰਕਾ ਗਾਂਧੀ ਵਾਡਰਾ ਵੱਲੋਂ ਨਵਜੋਤ ਸਿੱਧੂ ਨਾਲ ਉਸ ਦੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਕਾਰਨ ਇਹ ਮੀਟਿੰਗ ਕੀਤੀ ਗਈ ਹੈI
ਨਵਜੋਤ ਸਿੱਧੂ ਵਲੋਂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਆਪਣੀ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਟਵਿੱਟਰ ‘ਤੇ ਸ਼ੇਅਰ ਕੀਤੀ ਗਈ ਹੈ। ਪਰ ਮੀਟਿੰਗ ਸਬੰਧੀ ਨਵਜੋਤ ਸਿੱਧੂ ਵਲੋਂ ਅਜੇ ਤੱਕ ਕੋਈ ਵੇਰਵਾ ਜਨਤਕ ਨਹੀਂ ਕੀਤਾ ਗਿਆI ਪਰ ਟਵੀਟ ਕਰਦਿਆਂ ਸਿੱਧੂ ਨੇ ਕਿਹਾ ਕੇ ਉਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੀਟਿੰਗ ਕਾਫੀ ਲੰਬੇ ਸਮੇਂ ਤੱਕ ਚੱਲੀ।
ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਯੰਕਾ ਗਾਂਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੇ ਜਿੱਥੇ ਉਹ ਕੈਪਟਨ ਅਤੇ ਸਿੱਧੂ ਬਾਰੇ ਕੋਈ ਫੈਸਲਾ ਲੈ ਸਕਦੇ ਹਨ। ਪਰ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕੇ ਨਵਜੋਤ ਸਿੱਧੂ ਆਉਣ ਵਾਲੇ ਸਮੇਂ ‘ਚ ਪੰਜਾਬ ਦੀ ਰਾਜਨੀਤੀ ‘ਚ ਕੀ ਭੁਚਾਲ ਲੈ ਕੇ ਆਉਂਦੇ ਹਨ।
ਇਸ ਤੋਂ ਪਹਿਲਾ ਰਾਹੁਲ ਗਾਂਧੀ ਨੇ 29 ਜੂਨ 2021 ਨੂੰ ਨਵਜੋਤ ਸਿੱਧੂ ਨਾਲ ਮੁਲਾਕਾਤ ਲਈ ਹੋਣ ਵਾਲੀ ਕਿਸੇ ਵੀ ਬੈਠਕ ਤੋਂ ਇਨਕਾਰ ਕਰ ਦਿੱਤਾ ਸੀ। ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਨੂੰ ਮਿਲਣ ਲਈ ਖੁਦ ਡਰਾਈਵਿੰਗ ਕਰਦਿਆਂ ਐਸਯੂਵੀ ਵਿੱਚ ਪਹੁੰਚਿਆ ਸੀ। ਜਦੋਂ ਉਹ ਬਾਹਰ ਆਇਆ ਤਾਂ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਨਵਜੋਤ ਸਿੱਧੂ ਨਾਲ ਮੁਲਾਕਾਤ ਬਾਰੇ ਪੁੱਛਿਆ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਨਹੀਂ ਸੀ ਹੋਣੀ।