ਸ੍ਰੀਨਗਰ, 1 ਜੁਲਾਈ 2025 – ਉਪ ਰਾਜਪਾਲ ਮਨੋਜ ਸਿਨਹਾ ਨੇ ਜਲਦੀ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾ ਸ੍ਰੀਨਗਰ ਦੇ ਪੰਥਾ ਚੌਕ ਵਿਖੇ ਨਵੇਂ ਬਣੇ ਯਾਤਰੀ ਨਿਵਾਸ ਦਾ ਉਦਘਾਟਨ ਕੀਤਾ। ਉਹਨਾਂ ਨੇ ਇਸ ਦੌਰਾਨ ਕਿਹਾ ਕਿ ਇਸ ਸਾਲ ਦੇ ਪ੍ਰਬੰਧ ਪੈਮਾਨੇ ਅਤੇ ਗੁਣਵੱਤਾ ਦੋਵਾਂ ਪੱਖੋਂ ਪਿਛਲੇ ਸਾਲਾਂ ਨਾਲੋਂ ਬਿਹਤਰ ਹਨ। ਨਵੀਂ ਸਹੂਲਤ ਵਿਚ 1300 ਸ਼ਰਧਾਲੂਆਂ ਦੇ ਠਹਿਰਨ ਦੀ ਸਮਰੱਥਾ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਲਈ ਰਿਹਾਇਸ਼ ਦੇ ਬੁਨਿਆਦੀ ਢਾਂਚੇ ਵਿਚ ਕਾਫ਼ੀ ਵਾਧਾ ਹੋਇਆ ਹੈ।
ਯਾਤਰੀ ਨਿਵਾਸ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਨਾਂ ਨਾਲ ਗੱਲਬਾਤ ਕਰਦਿਆਂ ਐੱਲਡੀ ਸਿਨਹਾ ਨੇ ਕਿਹਾ ਕਿ ਇਹ ਯਾਤਰੀ ਨਿਵਾਸ ਬਾਬਾ ਬਰਫ਼ਾਨੀ ਦੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਧਾਨ ਕਰਨ ਅਤੇ ਉਹਨਾਂ ਦੀਆਂ ਯਾਤਰਾਵਾਂ ਨੂੰ ਹੋਰ ਆਰਾਮਦਾਇਕ ਅਤੇ ਸੁਰੱਖਿਅਤ ਬਣਾਉਣ ਲਈ ਸਾਡੀ ਵਚਨਬੱਧਤਾ ਅਤੇ ਸਮਰਪਣ ਦਾ ਪ੍ਰਤੀਕ ਹੈ। ਵਿਸ਼ੇਸ਼ ਤੌਰ ‘ਤੇ ਸ਼ਰਧਾਲੂਆਂ ਨੂੰ ਸਮਰਪਿਤ ਯਾਤਰੀ ਨਿਵਾਸ ਭਵਨ ਦੀ 5 ਮੰਜ਼ਿਲਾਂ ਵਿਚ 75 ਕਮਰੇ ਹਨ, ਜਿਹਨਾਂ ਵਿਚੋਂ 225 ਬਿਸਤਰਿਆਂ ਦੀ ਸਮਰੱਥਾ ਹੈ ਅਤੇ 43 ਹੋਸਟਲ ਕਮਰੇ ਹਨ।
ਐੱਲਜੀ ਸਿਨਹਾ ਨੇ ਕਿਹਾ ਕਿ ਯਾਤਰੀ ਨਿਵਾਸ ਦੇ ਦੂਜੇ ਪੜਾਅ ਦਾ ਨਿਰਮਾਣ ਜਲਦੀ ਹੀ ਸ਼ੁਰੂ ਹੋਵੇਗਾ। ਇਹ ਨਿਰਸਵਾਰਥ ਸੇਵਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਆਓ ਆਪਾਂ ਬਾਬਾ ਅਮਰਨਾਥ ਨੂੰ ਪ੍ਰਾਰਥਨਾ ਕਰੀਏ ਕਿ ਉਹ ਸਾਡੀ ਧਰਤੀ ਨੂੰ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਨਾਲ ਅਸੀਸ ਦੇਣ। ਉਪ ਰਾਜਪਾਲ ਨੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਮੈਂਬਰ ਮੁਕੇਸ਼ ਗਰਗ, ਉਨ੍ਹਾਂ ਦੀ ਟੀਮ ਦੇ ਮੈਂਬਰਾਂ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦਾ ਸ਼ਰਧਾਲੂਆਂ ਲਈ ਯਾਤਰੀ ਨਿਵਾਸ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ, “ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਸ਼ਰਧਾਲੂਆਂ ਲਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨ ਕਰ ਰਿਹਾ ਹੈ। ਪੂਰੇ ਜੰਮੂ ਅਤੇ ਕਸ਼ਮੀਰ ਵਿੱਚ ਉਤਸ਼ਾਹ ਦੀ ਲਹਿਰ ਹੈ। ਇਹ ਯਾਤਰਾ ਜੰਮੂ ਅਤੇ ਕਸ਼ਮੀਰ ਦੀ ਭਾਵਨਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ ਅਤੇ ਇਸਨੂੰ ਇੱਥੋਂ ਦੇ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ।”
