ਬਲਬੀਰ ਸਿੰਘ ਸੀਨੀਅਰ ਦੇ ਨਾਮ ‘ਤੇ ਹੋਵੇਗਾ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਂਅ

  • ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ
  • ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ
  • ਖੇਡ ਮੰਤਰੀ ਵੱਲੋਂ ਮਹਾਨ ਖਿਡਾਰੀ ਦੇ ਨਾਮ ‘ਤੇ ਹੁਨਰਮੰਦ ਖਿਡਾਰੀਆਂ ਲਈ ਸਕਾਲਰਸ਼ਿਪ ਦਾ ਐਲਾਨ
  • ਕੋਵਿਡ ਮਗਰੋਂ “ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ” ਵਿਖੇ ਪਹਿਲਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਾਰਵਾਇਆ ਜਾਵੇਗਾ

ਚੰਡੀਗੜ੍ਹ, 25 ਮਈ 2021 – ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ।

ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ। ਹੁਣ ਸਟੇਡੀਅਮ ਨੂੰ “ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ” ਵਜੋਂ ਜਾਣਿਆ ਜਾਵੇਗਾ।

ਰਾਣਾ ਸੋਢੀ ਨੇ ਇਸ ਮੌਕੇ ਐਲਾਨ ਕੀਤਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣ `ਤੇ ਇਸ ਸਟੇਡੀਅਮ ਵਿਖੇ ਮਹਾਨ ਅੰਤਰਰਾਸ਼ਟਰੀ ਖਿਡਾਰੀ ਦੀ ਯਾਦ ਵਿਚ ਇਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਬਲਬੀਰ ਸਿੰਘ ਸੀਨੀਅਰ ਦੇ ਪੋਤੇ ਕਬੀਰ ਸਿੰਘ ਨੇ ਖੇਡ ਮੰਤਰੀ ਨੂੰ ਸਨੇਹ ਭਾਵਨਾ ਵਜੋਂ ਪ੍ਰਿੰਸੀਪਲ ਸਰਵਣ ਸਿੰਘ ਦੁਆਰਾ ਲਿਖੀ ਕਿਤਾਬ ਗੋਲਡਨ ਗੋਲ ਵੀ ਭੇਟ ਕੀਤੀ।

ਖੇਡ ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਸੂਬੇ ਦੇ ਹੁਨਰਮੰਦ ਖਿਡਾਰੀਆਂ ਲਈ ਇਸ ਮਹਾਨ ਖਿਡਾਰੀ ਦੇ ਨਾਮ ‘ਤੇ ਸਕਾਲਰਸ਼ਿਪ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿੱਚ ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਇਕ ਬੁੱਤ ਵੀ ਸਥਾਪਤ ਕੀਤਾ ਜਾਵੇਗਾ।ਖੇਡ ਮੰਤਰੀ ਨੇ ਮਹਾਨ ਖਿਡਾਰੀ ਦੀ ਯਾਦ ਵਿਚ ਬੂਟੇ ਵੀ ਲਗਾਏ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।

ਬਲਬੀਰ ਸਿੰਘ ਸੀਨੀਅਰ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ। ਪੰਜਾਬ ਸਰਕਾਰ ਨੇ ਇਸ ਮਹਾਨ ਖਿਡਾਰੀ ਨੂੰ ਸਾਲ 2019 ਵਿਚ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਸੀ।

ਇਸ ਮੌਕੇ ਚਾਰ ਓਲੰਪਿਅਨ ਖਿਡਾਰੀ ਰਜਿੰਦਰ ਸਿੰਘ ਸੀਨੀਅਰ, ਰਜਿੰਦਰ ਸਿੰਘ ਜੂਨੀਅਰ, ਅਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਅਤੇ ਸਕੱਤਰ, ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਡੀਪੀਐਸ ਖਰਬੰਦਾ ਅਤੇ ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ – ਰੰਧਾਵਾ

ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਪਿਸ਼ਾਬ ਪਿਲਾਇਆ, ਕੱਟੇ ਸਿਰ ਦੇ ਵਾਲ, ਪੜ੍ਹੋ ਕੀ ਹੈ ਮਾਮਲਾ ?