ਨਾਸਿਕ (ਮਹਾਰਾਸ਼ਟਰ ), 21 ਅਪ੍ਰੈਲ 2021 – ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ ਹੈ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਜਦੋਂ ਕਿ ਕਾਫੀ ਜਣੇ ਗੰਭੀਰ ਦੱਸੇ ਜਾ ਰਹੇ ਹਨ।
ਜਿਸ ਤੋਂ ਬਾਅਦ ਮਹਾਰਾਸ਼ਟਰ ਦੇ ਮੰਤਰੀ ਰਾਜੇਂਦਰ ਸਿੰਗਣੇ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸ ਮਾਮਲੇ ‘ਚ ਦੋਸ਼ੀ ਹੋਇਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।