ਨਵੀਂ ਦਿੱਲੀ, 20 ਫਰਵਰੀ 2021 – ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ 12ਵੇਂ ਦਿਨ ਲਗਾਤਾਰ ਵਾਧਾ ਹੋਇਆ ਹੈ। ਦਿੱਲੀ ਵਿਚ ਪੈਟਰੋਲ 39 ਪੈਸੇ ਵਧ ਕੇ 90.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦੋਂਕਿ ਡੀਜ਼ਲ 37 ਪੈਸੇ ਮਹਿੰਗਾ ਹੋ ਕੇ 80.97 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀ ਕੀਮਤ ਨੂੰ ਲੈ ਕੇ ਰੋਸ ਹੈ। ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਇਹ ਵਾਧਾ ਲਗਾਤਾਰ 12ਵੇਂ ਦਿਨ ਅਤੇ ਇਸ ਮਹੀਨੇ 14ਵੀਂ ਵਾਰ ਹੋਇਆ ਹੈ।