ਨਵੀਂ ਦਿੱਲੀ, 23 ਮਾਰਚ 2022 – ਦੇਸ਼ ਦੇ 5 ਸੂਬਿਆਂ ‘ਚ ਚੋਣਾਂ ਖਤਮ ਹੁੰਦਿਆਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ ਅੱਜ ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਕੱਲ੍ਹ 22 ਮਾਰਚ ਨੂੰ 137 ਦਿਨਾਂ ਬਾਅਦ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਸੀ। ਬੀਤੇ ਕੱਲ੍ਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਦਾ ਵਾਧਾ ਹੋਇਆ। ਅੱਜ ਵੀ ਪੈਟਰੋਲ ਦੀ ਕੀਮਤ ‘ਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 80 ਪੈਸੇ ਦਾ ਵਾਧਾ ਹੋਇਆ ਹੈ।
ਨਵੀਂ ਅਪਡੇਟ ਤੋਂ ਬਾਅਦ ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਨਵੀਂ ਕੀਮਤ 97.01 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ‘ਚ 80 ਪੈਸੇ ਦਾ ਵਾਧਾ ਹੋਇਆ ਹੈ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ।