ਪੰਜਾਬ ‘ਚ ਤੜਕਸਾਰ ਹੋਇਆ ਪੁਲਿਸ ਐਨਕਾਊਂਟਰ, ਇੱਕ ਕਾਬੂ

ਤਰਨਤਾਰਨ, 26 ਦਸੰਬਰ 2024 – ਪੰਜਾਬ ਵਿਚ ਤੜਕਸਾਰ ਪੁਲਿਸ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਮੁਲਜ਼ਮ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਤੇ ਦੂਜੇ ਨਾਕੇ ‘ਤੇ ਉਸ ਨੇ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲ਼ੀ ਪੁਲਸ ਮੁਲਾਜ਼ਮ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ। ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਮੁਕਾਬਲਾ ਤੜਕਸਾਰ 3 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ।

ਡੀ ਐਸ ਪੀ ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਵ ਦੇ ਖ਼ਿਲਾਫ਼ NDPS, ਅਸਲਾ ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਇਕ ਮਹੀਨਾ ਪਹਿਲਾਂ ਇਸ ਵੱਲੋਂ ਸੱਚਖੰਡ ਰੋਡ ‘ਤੇ ਫ਼ਾਇਰਿੰਗ ਕੀਤੀ ਗਈ ਸੀ, ਜਿਸ ਮਾਮਲੇ ਵਿਚ ਉਹ ਲੋੜੀਂਦਾ ਸੀ। ਪੁਲਸ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਉਸ ਦੀ ਗ੍ਰਿਫ਼ਤਾਰੀ ਦੇ ਲਈ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ। ਜਦੋਂ ਇਸ ਨੂੰ ਨਾਕੇ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਪੁਲਸ ਮੁਲਾਜ਼ਮਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉੱਥੋਂ ਭੱਜ ਗਿਆ। ਦੂਜੇ ਨਾਕੇ ‘ਤੇ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇਸ ਨੇ ਪੁਲਸ ਪਾਰਟੀ ‘ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਗੱਡੀ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਵੱਲੋਂ ਕੀਤੀ ਜਵਾਬੀ ਫ਼ਾਇਰਿੰਗ ਵਿਚ ਉਸ ਦੀ ਲੱਤ ਵਿਚ ਗੋਲ਼ੀ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

DSP ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਕੀਤੀ ਗਈ ਫ਼ਾਇਰਿੰਗ ਦੌਰਾਨ ਇਕ ਗੋਲ਼ੀ ASI ਗੁਰਦੀਪ ਸਿੰਘ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ ਇਕ i20 ਕਾਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਤਰਨ ਤਾਰਨ ਵਿਚ ਨਸ਼ਾ ਤਸਕਰੀ ਕਰਦਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦੀ ਸਭਾ ਦੌਰਾਨ ਆਉਣ ਵਾਲੀ ਸੰਗਤ ਲਈ Traffic Route ਜਾਰੀ, ਪੜ੍ਹੋ ਵੇਰਵਾ

ਨਹਾਉਂਦੀ ਨਰਸ ਦੇ ਬਾਥਰੂਮ ‘ਚ ਕੈਮਰਾ ਲਗਾ ਕੇ ਵੀਡੀਓ ਬਣਾਉਣ ਵਾਲਾ ਗ੍ਰਿਫਤਾਰ