- ਲਾਲ ਚੰਦ ਕਟਾਰੂਚੱਕ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ
- ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ
ਚੰਡੀਗੜ੍ਹ, 21 ਜਨਵਰੀ 2021 – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਜਸਟਿਸ ਜੋਰਾ ਸਿੰਘ (ਰਿਟਾ.) ਨੂੰ ਸੂਬੇ ਦੇ ਲੀਗਲ ਸੈੱਲ ਦਾ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।
ਆਪ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲੀਗਲ ਸੈਲ ਅਤੇ ਐਸਸੀ ਵਿੰਗ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਜੋਰਾ ਸਿੰਘ (ਰਿਟਾ.) ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਪਿਛਲੇ ਲੰਬੇ ਸਮੇਂ ਤੋਂ ਲੋਕ ਮੁੱਦਿਆਂ ਨੂੰ ਚੁੱਕਦੇ ਹੋਏ ਲੋਕਾਂ ਦੇ ਹੱਕ ਸੱਚ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਹ ਕਾਨੂੰਨ ਨੂੰ ਹਰ ਪੱਖ ਤੋਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿੱਚ ਪੰਜਾਬ ਦਾ ਲੀਗਲ ਸੈਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਲਿਤ ਭਾਈਚਾਰੇ ਉਪਰ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਹੁਣ ਦਲਿਤ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਘੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਲਈ ਕਾਰਜ ਕਰ ਰਹੇ ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ 450 ਬਲਾਕ ਦੇ ਕਿਊਮਨੀਕੇਸ਼ਨ ਦੇ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।