ਆਮ ਆਦਮੀ ਪਾਰਟੀ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ

… ਦੇਸ਼ ਦਾ ਹਾਕਮ ਬੋਲਾ ਅਤੇ ਗੂੰਗਾ ਹੋ ਚੁੱਕਿਆ, ਨਹੀਂ ਸੁਣ ਰਿਹਾ ਕਿਸਾਨਾਂ ਦੀ ਗੱਲ-ਹਰਪਾਲ ਚੀਮਾ
… ਮੋਦੀ ਕੋਲ ਅਮਰੀਕਾ ਵਿੱਚ ਮਰੇ 2 ਲੋਕਾਂ ਲਈ ਟਵੀਟ ਕਰਨ ਦਾ ਸਮਾਂ ਪ੍ਰੰਤੂ 50 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਉੱਤੇ ਇੱਕ ਸ਼ਬਦ ਵੀ ਬੋਲਣ ਦਾ ਸਮਾਂ ਨਹੀਂ-ਅਨਮੋਲ ਗਗਨ ਮਾਨ
… ਲੋਹੜੀ ਦੀ ਅੱਗ ’ਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ
… ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਕਿਸਾਨ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਆਪ ਵਲੰਟੀਅਰਾਂ ਵੱਲੋਂ ਸ਼ਰਧਾਂਜਲੀ

ਚੰਡੀਗੜ੍ਹ, 10 ਜਨਵਰੀ 2021 – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਨੇ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ ਵਾਰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ।

ਇਸ ਅੰਦੋਲਨ ਵਿਚ ਡੱਟੇ ਹੋਏ 50 ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ। ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੋਂ ਰੋਜ਼ਾਨਾਂ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ। ਇਕ ਪਾਸੇ ਪੰਜਾਬ ਦੇ ਕਿਸਾਨ ਦਾ ਪੁੱਤ ਦੇਸ਼ ਦੀ ਸਰਹੱਦ ਉੱਤੇ ਦੁਸ਼ਮਣ ਦੇਸ਼ਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਦੂਜੇ ਪਾਸੇ ਸਾਡੇ ਹੀ ਦੇਸ਼ ਦੇ ਹਾਕਮ ਖਿਲਾਫ ਲੋਕਤੰਤਰਿਕ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਸ਼ਹੀਦ ਹੋ ਰਿਹਾ ਹੈ। ਉਨਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਹਾਕਮ ਅੰਨਾ, ਬੋਲਾ ਅਤੇ ਗੂੰਗਾ ਹੋ ਚੁੱਕਿਆ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਦਿਲਦਰ ਰੂਪੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਉਨਾਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਇਸ ਵਾਰ ਲੋਹੜੀ ਵਾਲੇ ਦਿਨ ਵੀ ਆਪਣਾ ਤਿਉਹਾਰ ਮੰਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣਨ। ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।

ਉਨਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਸਾਡੇ ਕਿਸਾਨ ਭੈਣ-ਭਰਾ, ਬਜ਼ੁਰਗ ਖੁੱਲੇ ਅਸਮਾਨ ਹੇਠ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਖਿਲਾਫ ਸੰਘਰਸ਼ ਵਿੱਚ ਡੱਟੇ ਹੋਇਆ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ। ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਦੇ ਆਗੂ ਕਿਸਾਨਾਂ ਖਿਲਾਫ ਝੂਠੀ ਬਿਆਨਬਾਜ਼ੀ, ਦੂਸ਼ਣਬਾਜੀ ਕਰਕੇ ਮਾਨਸਿਕ ਪੀੜਾਂ ਦੇ ਰਹੇ ਹਨ। ਉਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਮੋਦੀ ਸਰਕਾਰ ਸਾਰੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਦੀ ਗੱਲ ਸੁਣਦੀ ਹੋਈ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲੈਂਦੀ, ਪ੍ਰੰਤੂ ਅੰਬਾਨੀ-ਅੰਡਾਨੀ ਦੇ ਵਿਚੋਲੇ ਵਜੋਂ ਭੂਮਿਕਾ ਨਿਭਾਉਂਦੇ ਹੋਏ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਦੇ ਹੱਕੜਬਾਜ਼ ਪ੍ਰਧਾਨ ਮੰਤਰੀ ਤੁਰੰਤ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਤੁਰੰਤ ਮੁਆਫੀ ਮੰਗਣ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ। ਉਨਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਹ ਬਹੁਤ ਹੀ ਨਾਜ਼ੁਕ ਸਮਾਂ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਮੋਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨਾਂ ਕਿਹਾ ਕਿ ਸੰਵਿਧਾਨ ਰਾਹੀਂ ਮਿਲੇ ਹੋਏ ਰੋਸ ਪ੍ਰਦਰਸ਼ਨ ਕਰਨ ਦੇ ਹੱਕਾਂ ਨੂੰ ਵੀ ਖੋਹਿਆ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਵੱਲੋਂ ਕਾਲੇ ਕਾਨੂੰਨਾਂ ਵਿਰੁੱਧ ਲੋਕ ਸਭਾ ‘ਚ ਮੋਦੀ ਵਿਰੁੱਧ ਨਾਅਰੇਬਾਜ਼ੀ ਕਰਨ ਕਰਕੇ ਕੈਪਟਨ ਹੋਇਆ ਦੁੱਖੀ : ਹਰਪਾਲ ਚੀਮਾ

ਲੁਧਿਆਣਾ ਦੇ ਕਿਸਾਨ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ