ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਸੂਚੀ ਜਾਰੀ

.. ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੋਈ ਕੇਜਰੀਵਾਲ ਸਰਕਾਰ
.. ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ, ਜਿਨ੍ਹਾਂ ਲਾਪਤਾ ਲੋਕਾਂ ਦੇ ਨਾਮ ਇਸ ਸੂਚੀ ਵਿੱਚ ਨਹੀਂ ਹੈ, ਉਨ੍ਹਾਂ ਦੀ ਤਲਾਸ਼ ਲਈ ਹਰ ਸੰਭਵ ਕਰਾਂਗਾ ਕੋਸ਼ਿਸ਼ ਅਤੇ ਜ਼ਰੂਰਤ ਪੈਣ ‘ਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਕਰਾਂਗਾ ਗੱਲ- ਅਰਵਿੰਦ ਕੇਜਰੀਵਾਲ
.. ਮੈਂ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਮੈਂ, ਮੇਰੀ ਪਾਰਟੀ ਅਤੇ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ ਅਤੇ ਕਿਸਾਨ ਅੰਦੋਲਨ ਨਾਲ ਸਬੰਧਿਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦੇਵਾਂਗੇ- ਅਰਵਿੰਦ ਕੇਜਰੀਵਾਲ
.. ਦਿੱਲੀ ਦੀਆਂ ਜੇਲ੍ਹਾਂ ਵਿੱਚ ਕਿਸਾਨ ਅੰਦੋਲਨ ਨਾਲ ਸਬੰਧਿਤ 115 ਲੋਕ ਹਨ ਬੰਦ, ਜਾਰੀ ਸੂਚੀ ਤੋਂ ਪਤਾ ਲੱਗ ਜਾਵੇਗਾ ਕਿ ਕਿਹੜੇ ਲਾਪਤਾ ਲੋਕ ਗਿਰਫਤਾਰ ਕੀਤੇ ਗਏ ਹਨ ਅਤੇ ਕਿਸ ਜੇਲ੍ਹ ਵਿੱਚ ਕਦੋਂ ਤੋਂ ਕੈਦ ਹਨ- ਅਰਵਿੰਦ ਕੇਜਰੀਵਾਲ
.. ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰਕੇ ਦੱਸਿਆ ਹੈ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵਾਪਸ ਘਰ ਨਹੀਂ ਆਏ ਅਤੇ ਉਹ ਲਾਪਤਾ ਹਨ-ਅਰਵਿੰਦ ਕੇਜਰੀਵਾਲ
.. ਟਰੈਕਟਰ ਰੈਲੀ ਦੇ ਦੌਰਾਨ ਦਿੱਲੀ ਵਿੱਚ ਹੋਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਦੀ ਤਲਾਸ਼ ਕਰਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰਨਾ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ – ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 3 ਫਰਵਰੀ 2021 – ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ। ਸਰਕਾਰ ਨੇ ਅੱਜ ਦਿੱਲੀ ਦੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਮ ਇਸ ਸੂਚੀ ਵਿੱਚ ਨਹੀਂ ਹਨ, ਉਨ੍ਹਾਂ ਦੀ ਤਲਾਸ਼ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ਅਤੇ ਜ਼ਰੂਰਤ ਪੈਣ ‘ਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ।

ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਮੈਂ, ਮੇਰੀ ਪਾਰਟੀ ਅਤੇ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਅੰਦੋਲਨ ਨਾਲ ਸਬੰਧਿਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦੇਵਾਂਗੇ। ਇਸ ਜਾਰੀ ਸੂਚੀ ਤੋਂ ਪਤਾ ਲਗਾ ਸਕਦਾ ਹੈ ਕਿ ਜੇਕਰ ਲਾਪਤਾ ਲੋਕ ਗ੍ਰਿਫਤਾਰ ਕੀਤੇ ਗਏ ਹਨ ਤਾਂ ਕਿਸ ਜੇਲ੍ਹ ਵਿੱਚ ਅਤੇ ਕਦੋਂ ਤੋਂ ਕੈਦ ਵਿਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰਕੇ ਦੱਸਿਆ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵਾਪਸ ਘਰ ਨਹੀਂ ਪੁੱਜੇ ਹਨ ਅਤੇ ਉਹ ਲਾਪਤਾ ਹਨ। ਟਰੈਕਟਰ ਰੈਲੀ ਦੌਰਾਨ ਦਿੱਲੀ ਵਿੱਚ ਹੋਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਦੀ ਤਲਾਸ਼ ਕਰਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰਨਾ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਡਿਜੀਟਲ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਸਰਕਾਰ ਨੂੰ ਕਈ ਲੋਕਾਂ ਨੇ ਸੰਪਰਕ ਕੀਤਾ ਹੈ ਕਿ ਉਨ੍ਹਾਂ ਦੇ ਘਰ ਦੇ ਮੈਂਬਰ, ਜੋ ਦਿੱਲੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਦਿੱਲੀ ਗਏ ਹੋਏ ਸਨ, ਉਹ ਅਜੇ ਤੱਕ ਵਾਪਸ ਘਰ ਨਹੀਂ ਪਹੁੰਚੇ ਅਤੇ ਨਾ ਹੀ ਉਨ੍ਹਾਂ ਨਾਲ ਸੰਪਰਕ ਹੋ ਰਿਹਾ ਹੈ। ਉਨ੍ਹਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਰਿਹਾ ਹੈ ਅਤੇ ਉਹ ਲੋਕ ਗ਼ਾਇਬ ਹਨ। ਮੈਂ ਸਮਝ ਸਕਦਾ ਹਾਂ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਦੇ ਬੱਚੇ, ਬਜ਼ੁਰਗ ਜਾਂ ਕੋਈ ਵੀ ਜੇਕਰ ਘਰ ਨਹੀਂ ਪਹੁੰਚਿਆ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰਾਂ ਨਾਲ ਸੰਪਰਕ ਨਹੀਂ ਹੋ ਰਿਹਾ ਹੈ, ਤਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ‘ਤੇ ਕੀ ਬੀਤ ਰਹੀ ਹੋਵੇਗੀ। ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸੰਬੰਧ ਪਿਛਲੇ ਕੁੱਝ ਦਿਨਾਂ ਤੋਂ ਕਈ ਕਿਸਾਨ ਜਥੇਬੰਦੀਆਂ ਨੇ ਦਿੱਲੀ ਸਰਕਾਰ ਅਤੇ ਮੇਰੇ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਹੈ। ਕਿਸਾਨ ਜਥੇਬੰਦੀਆਂ ਦੇ ਕੁੱਝ ਲੋਕ ਕੱਲ੍ਹ ਸ਼ਾਮ ਨੂੰ ਵੀ ਮੇਰੇ ਨਾਲ ਮੁਲਾਕਾਤ ਕਰਨ ਆਏ ਸਨ। ਇਸ ਤੋਂ ਬਾਅਦ ਅਸੀਂ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕਿਸਾਨ ਅੰਦੋਲਨ ਨਾਲ ਸਬੰਧਿਤ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਹੈ। ਇਹ ਵੀ ਸੰਭਵ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ 26 ਜਨਵਰੀ ਵਾਲੀ ਘਟਨਾਵਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਵੇ ਅਤੇ ਉਹ ਕਿਸੇ ਜੇਲ੍ਹ ਵਿੱਚ ਕੈਦ ਹੋਣ ਅਤੇ ਇਸ ਕਾਰਨ ਲਾਪਤਾ ਲੋਕ ਆਪਣੇ ਘਰ ਦੇ ਲੋਕਾਂ ਨਾਲ ਸੰਪਰਕ ਨਾ ਕਰ ਪਾ ਰਹੇ ਹੋਣ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਸਬੰਧਿਤ ਜਿਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰਕੇ ਵੱਖ- ਵੱਖ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ, ਸਾਡੀ ਸਰਕਾਰ ਨੇ ਉਨ੍ਹਾਂ ਸਾਰੇ ਲੋਕਾਂ ਦੀ ਸੂਚੀ ਬਣਵਾਈ ਹੈ। ਦਿੱਲੀ ਸਰਕਾਰ ਜਨਤਕ ਸੂਚਨਾ ਲਈ ਇਹ ਸੂਚੀ ਜਾਰੀ ਕਰ ਰਹੀ ਹੈ। ਦਿੱਲੀ ਦੀ ਵੱਖ- ਵੱਖ ਜੇਲ੍ਹਾਂ ਅੰਦਰ ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰਕੇ ਭੇਜਿਆ ਹੈ, ਅਜਿਹੇ 115 ਲੋਕਾਂ ਦੇ ਨਾਮ ਇਸ ਸੂਚੀ ਵਿੱਚ ਹਨ। ਇਹ ਲੋਕ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਉਨ੍ਹਾਂ ਦੇ ਨਾਮ, ਪਿਤਾ ਦਾ ਨਾਮ, ਉਮਰ, ਘਰ ਦਾ ਪਤਾ ਅਤੇ ਕਿਸ ਤਾਰੀਖ਼ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਹ ਪੂਰੀ ਜਾਣਕਾਰੀ ਇਸ ਸੂਚੀ ਵਿਚ ਹੈ ਜੋ ਅਸੀਂ ਜਾਰੀ ਕਰ ਰਹੇ ਹਾਂ ।

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਲੋਕਾਂ ਦੇ ਘਰ ਦੇ ਮੈਂਬਰ ਲਾਪਤਾ ਹਨ, ਉਹ ਇਹ ਲਿਸਟ ਵੇਖ ਸਕਦੇ ਹਨ। ਇਸ ਸੂਚੀ ਵਿਚ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦੇ ਘਰ ਦੇ ਮੈਂਬਰ ਕਿਤੇ ਗ੍ਰਿਫਤਾਰ ਤਾਂ ਨਹੀਂ ਹੋ ਗਏ ਹਨ। ਜੇਕਰ ਗ੍ਰਿਫਤਾਰ ਹੋ ਗਏ ਹਨ, ਤਾਂ ਉਹ ਕਿਹੜੀ ਜੇਲ੍ਹ ਵਿੱਚ ਹਨ ਅਤੇ ਕਦੋਂ ਤੋਂ ਗ੍ਰਿਫਤਾਰ ਹਨ। ਇਸ ਤਰਾਂ ਦੀ ਸਾਰੀ ਜਾਣਕਾਰੀ ਇਸ ਸੂਚੀ ਵਿਚ ਦਿੱਤੀ ਗਈ ਹੈ। ਮੈਂ ਉਮੀਦ ਕਰਦਾ ਹਾਂ ਕਿ ਬਹੁਤ ਸਾਰੇ ਲਾਪਤਾ ਲੋਕਾਂ ਦਾ ਇਸ ਸੂਚੀ ਵਿਚ ਪਤਾ ਲੱਗ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਕੁੱਝ ਲੋਕ ਲਾਪਤਾ ਰਹਿ ਜਾਂਦੇ ਹਨ, ਤਾਂ ਅਸੀਂ ਕਿਸਾਨ ਅੰਦੋਲਨ ਦੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ ਕਿ ਜਲਦ ਹੀ ਰਹਿੰਦੇ ਲਾਪਤਾ ਲੋਕਾਂ ਬਾਰੇ ਵੀ ਪੂਰੀ ਜਾਣਕਾਰੀ ਇਕੱਠੀ ਕਰ ਲਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, ਮੈਂ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਤੁਹਾਨੂੰ ਸਾਰੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਜੇਕਰ ਕੋਈ ਹੋਰ ਵੀ ਲਾਪਤਾ ਹੈ, ਤਾਂ ਉਸ ਨੂੰ ਲੱਭਣ ਲਈ ਮੈਂ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕਰਾਂਗਾ। ਇਸ ਦੇ ਲਈ ਜੇਕਰ ਜ਼ਰੂਰਤ ਪਵੇਗੀ, ਤਾਂ ਮੈਂ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਇਸ ਮਾਮਲੇ ਸੰਬੰਧੀ ਗੱਲ ਕਰਾਂਗਾ। ਮੈਂ ਆਪਣੀ ਪਾਰਟੀ ਅਤੇ ਸਰਕਾਰ ਵੱਲੋਂ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਘਰ ਦਾ ਜੋ ਵੀ ਮੈਂਬਰ ਲਾਪਤਾ ਹੈ, ਉਸ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਕੇ ਤੁਹਾਨੂੰ ਉਸ ਬਾਰੇ ਜਲਦ ਤੋਂ ਜਲਦ ਸੂਚਿਤ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿੱਗ ਬੌਸ ਤੋਂ ਮਸ਼ਹੂਰ ਹੋਏ ਸਵਾਮੀ ਓਮ ਦਾ ਦੇਹਾਂਤ

ਕੈਪਟਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ