ਮਸਲੇ ਦਾ ਹੱਲ ਨਾ ਕੱਢਕੇ ਅਤੇ ਕਿਸਾਨਾਂ ਨੂੰ ਬੇਇੱਜ਼ਤ ਕਰਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ : ਭਗਵੰਤ ਮਾਨ

… ਕਿਸਾਨਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਭਾਜਪਾ ਦੇ ਗੁੰਡਿਆਂ ਨੇ ਅਸਲ ਰੂਪ ਦਿਖਾਉਣਾ ਸ਼ੁਰੂ ਕੀਤਾ
… ਅੰਨਦਾਤਾ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ ਸਰਕਾਰ, ਮੌਤ ਦੇ ਵਾਰੰਟ ਤੁਰੰਤ ਲਵੇ ਵਾਪਸ

ਚੰਡੀਗੜ੍ਹ, 23 ਜਨਵਰੀ 2021 – ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫਲ ਰਹਿਣ ਉੱਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫਲ ਸਿੱਧ ਹੋ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਸਲਾ ਹੱਲ ਕਰਨ ਦੀ ਬਜਾਏ ਇਸ ਮਾਮਲੇ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਦੀ ਬੇਇੱਜਤੀ ਕਰਨਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਹਮਲਾ ਕਰਵਾਕੇ ਸ਼ੀਸੇ ਭੰਨਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਦੇਸ਼ ਵਾਸੀਆਂ ਨੂੰ ਉਮੀਦ ਸੀ ਕਿ ਸਰਕਾਰ ਕਿਸਾਨਾਂ ਦੀ ਸਿੱਧੀ-ਸਾਦੀ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਮੰਨੇਗੀ। ਪ੍ਰੰਤੂ ਬਹੁਤ ਦੁੱਖਦਾਈ ਹੈ ਕਿ ਮੋਦੀ ਸਰਕਾਰ ਦੇ ਮੰਤਰੀਆਂ ਨੇ ਉਲਟਾਂ ਗੁੰਡਿਆਂ ਦੀ ਤਰ੍ਹਾਂ ਕਿਸਾਨ ਆਗੂਆਂ ਨੂੰ ਹੀ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨ ਆਗੂਆਂ ਡਾਕਟਰ ਦਰਸ਼ਨ ਪਾਲ ਅਤੇ ਰਾਕੇਸ਼ ਟਿਕੈਤ ਨੂੰ ਲਗਾਤਾਰ ਦਿੱਤੀਆਂ ਜਾ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਅਤੇ ਪਰਿਵਾਰਾਂ ਖਿਲਾਫ ਕੀਤੀ ਜਾ ਰਹੀ ਭੱਦੀ ਸ਼ਬਦਵਲੀ ਨੇ ਭਾਰਤੀ ਜਨਤਾ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਲਿਆ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ ‘ਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ, ਪ੍ਰੰਤੂ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਕਹਿਣਾ ਕਿ ਉਨ੍ਹਾਂ ਮੀਡੀਆ ਵਿੱਚ ਆਪਣੀ ਗੱਲ ਕਿਉਂ ਕੀਤੀ, ਇਹ ਕਿਸੇ ਐਂਮਰਜੈਂਸੀ ਤੋਂ ਘੱਟ ਨਹੀਂ ਹੈ, ਜਿਸ ਦੌਰਾਨ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਕ ਲੋਕਤੰਤਰ ਢੰਗ ਨਾਲ ਚੁਣੇ ਗਈ ਕੇਂਦਰ ਸਰਕਾਰ ਅੱਜ ਦੇਸ਼ ਵਿੱਚ ਇਕ ਤਾਨਾਸ਼ਾਹ ਦੀ ਤਰ੍ਹਾਂ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਆਪਣੇ ਦੇਸ਼ ਦੇ ਅੰਨਦਾਤਾ ਦੀ ਮੰਗ ਨੂੰ ਮੰਨਦੀ ਹੋਈ ਤੁਰੰਤ ਕਾਲੇ ਕਾਨੂੰਨ ਰੱਦ ਕਰਦੀ, ਪ੍ਰੰਤੂ ਸਰਕਾਰ ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡਰਾਉਣ, ਧਮਕਾਉਣ ਜਾਂ ਭਟਕਾਉਣ ਵਾਲੀਆਂ ਘਟੀਆਂ ਚਾਲਾਂ ਬੰਦ ਕਰਕੇ ਤੁਰੰਤ ਮੌਤ ਦੇ ਵਾਰੰਟ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੀ ਹੁਣ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਵੇਗੀ ?

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ