ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਤੋਂ ਸਿੱਧ ਹੋਇਆ ਕਿ ਕੈਪਟਨ ਸਰਕਾਰ ਦਲਿਤਾਂ ਦੀ ਵਿਰੋਧੀ – ਰਾਘਵ ਚੱਢਾ

…ਕੈਪਟਨ ਸਰਕਾਰ ਗਰੀਬ ਨੂੰ ਗਰੀਬ, ਦੱਬੇ ਕੁਚਲੇ ਨੂੰ ਦੱਬਿਆ ਕੁਚਲਿਆ ਅਤੇ ਅਨਪੜ੍ਹ ਨੂੰ ਅਨਪੜ੍ਹ ਹੀ ਰੱਖਣਾ ਚਾਹੁੰਦੀ ਹੈ, ਇਸੇ ਲਈ ਦਲਿਤ ਬੱਚਿਆਂ ਦੇ ਵਜੀਫਿਆਂ ਦਾ ਘੋਟਾਲਾ ਕੀਤਾ-ਰਾਘਵ ਚੱਢਾ
…ਭੁੱਖ ਹੜਤਾਲ ‘ਤੇ ਬੈਠੇ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਪਹੁੰਚੇ ਰਾਘਵ ਚੱਢਾ

ਲੁਧਿਆਣਾ, 18 ਜੂਨ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਤੱਕ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕੀਤੇ ਜਾਂਦੇ ਉਦੋਂ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ ਜਾਰੀ ਰਹੇਗਾ। ਰਾਘਵ ਚੱਢਾ ਅੱਜ ਲੁਧਿਆਣਾ ਵਿਖੇ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਘੁਟਾਲੇ ਖਲਿਾਫ ਭੁੱਖ ਹੜਤਾਲ ‘ਤੇ ਬੈਠੇ ਆਪ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਮਰਥਨ ਦੇਣ ਲਈ ਪਹੁੰਚੇ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐੱਸ ਸੀ ਵਿੰਗ ਦੇ ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਸੁਰਿੰਦਰ ਫਰਿਸ਼ਤਾ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਆਗੂ ਮੌਜੂਦ ਸਨ।

ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਦਲਿਤ ਬੱਚਿਆਂ ਦਾ ਪੈਸਾ ਖੁਰਦ-ਬੁਰਦ ਕਰਨ ਤੋਂ ਸਿੱਧ ਹੋਇਆ ਹੈ ਕਿ ਇਹ ਸਰਕਾਰ ਦਲਿਤਾਂ ਦੀ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੰਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ, ਕਿਉਂਕਿ ਇਹ ਦੋਵੇਂ ਮੰਤਰੀ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਮੁੱਢਲੇ ਤੌਰ ‘ਤੇ ਜੰਿਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਜਿੱਥੇ ਵਜੀਫਾ ਰਾਸੀ ਵਿੱਚ ਘੁਟਾਲਾ ਕੀਤਾ ਹੈ ਉਥੇ ਹੀ ਕੋਰੋਨਾ ਤੋਂ ਬਚਾਅ ਲਈ ਜਰੂਰੀ ਵੈਕਸੀਨ ਅਤੇ ਫਤਿਹ ਕਿੱਟ ਖਰੀਦ ਵਿੱਚ ਵੀ ਕਰੋੜਾਂ ਦਾ ਭ੍ਰਿਸਟਾਚਾਰ ਕੀਤਾ ਹੈ।

ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਭ੍ਰਿਸਟਾਚਾਰ ਅਤੇ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਵਿੱਚ ਕਾਂਗਰਸ ਦਾ ਵਜੂਦ ਖਤਮ ਹੋ ਗਿਆ ਹੈ ਅਤੇ ਹੁਣ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇਣਾ, ਬਰਬਾਦ ਕਰਨਾ ਹੈ। ਕੈਪਟਨ ਸਰਕਾਰ ਗਰੀਬ ਨੂੰ ਗਰੀਬ, ਦੱਬੇ ਕੁਚਲੇ ਨੂੰ ਦੱਬਿਆ ਕੁਚਲਿਆ ਅਤੇ ਅਨਪੜ੍ਹ ਨੂੰ ਅਨਪੜ੍ਹ ਹੀ ਰੱਖਣਾ ਚਾਹੁੰਦੀ ਹੈ, ਇਸੇ ਲਈ ਦਲਿਤ ਬੱਚਿਆਂ ਦੇ ਵਜੀਫਿਆਂ ਦਾ ਘੋਟਾਲਾ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਖੁਸਹਾਲੀ ਅਤੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਅਤੇ ਆਪਣੇ ਧੀਆਂ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਤਰਲੋ ਮੱਛੀ ਹੋ ਰਹੇ ਹਨ।

ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜੀਫਾ ਰਾਸੀ ਦੇ ਘੁਟਾਲੇ ਖਲਿਾਫ ਆਵਾਜ ਬੁਲੰਦ ਕਰਨ ‘ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ। ਉਨ੍ਹਾਂ ਕਿਹਾ ਕਿ ਦਲਿਤ ਬੱਚਿਆਂ ਦੇ ਰੋਲ ਨੰਬਰ ਜਾਰੀ ਕਰਵਾਉਣਾ ਆਮ ਆਦਮੀ ਪਾਰਟੀ ਦਾ ਇਕੋ ਇਕ ਮਕਸਦ ਹੈ। ਇਸ ਲਈ ਪਾਰਟੀ ਦਾ ਹਰ ਵਰਕਰ ਜੀਅ-ਜਾਨ ਲਗਾ ਦੇਵੇਗਾ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਪਹਿਲਾਂ ਭਾਰਤੀਆਂ ਅਤੇ ਖਾਸ ਤੌਰ ‘ਤੇ ਪੰਜਾਬੀਆਂ ਨੇ ਗੋਰੇ ਅੰਗਰੇਜਾਂ ਨਾਲ ਟਕੱਰ ਲੈ ਕੇ ਗੋਰੇ ਅੰਗਰੇਜਾਂ ਤੋਂ ਦੇਸ਼ ਨੂੰ ਅਜਾਦ ਕਰਵਾਇਆ ਸੀ, ਪਰੰਤੁ ਆਜਾਦੀ ਤੋਂ ਬਾਅਦ ਵੀ ਕੁੱਝ ਨਹੀਂ ਬਦਲਿਆਂ ਹੈ ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਵਰਗੇ ਕਾਲੇ ਅੰਗਰੇਜਾਂ ਨਾਲ ਲੜ ਕੇ ਹੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗਰੀਬ ਦਲਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭੱਵਿਖ ਲਈ ਆਮ ਆਦਮੀ ਪਾਰਟੀ ਸੰਘਰਸ਼ ਕਰਦੀ ਰਹੇਗੀ।
ਇਸ ਲਈ ਆਮ ਆਦਮੀ ਪਾਰਟੀ ਨੂੰ ਸੂਬਾ ਪੱਧਰ ‘ਤੇ ਲਗਾਤਾਰ ਸੰਘਰਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਪੰਜਾਬ ਕੈਬਨਿਟ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦਿੱਤੀ