ਨਵੀਂ ਦਿੱਲੀ, 22 ਫਰਵਰੀ 2021 – ਪੁਡੂਚੇਰੀ ‘ਚ ਕਾਂਗਰਸ ਦੀ ਸਰਕਾਰ ਡਿੱਗੀ ਗਈ ਹੈ। ਪੁਡੂਚੇਰੀ ‘ਚ ਕਾਂਗਰਸ-ਡੀ. ਐਮ. ਕੇ. ਸਰਕਾਰ ਆਪਣਾ ਬਹੁਮਤ ਨਹੀਂ ਸਾਬਿਤ ਕਰ ਸਕੀ। ਵਿਸ਼ਵਾਸ ਮਤ ਪ੍ਰੀਖਣ ‘ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਸਦਨ ਤੋਂ ਵਾਕ ਆਊਟ ਕਰ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਸਰਕਾਰ ਕੋਲ ਬਹੁਮਤ ਨਹੀਂ ਹੈ।
ਦੱਸਣਯੋਗ ਹੈ ਕਿ ਕਾਂਗਰਸ ਦੇ ਪੰਜ ਵਿਧਾਇਕਾਂ ਅਤੇ ਇਸ ਦੀ ਸਹਿਯੋਗੀ ਪਾਰਟੀ ਡੀ. ਐਮ. ਕੇ. ਦੇ ਇਕ ਵਿਧਾਇਕ ਵਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਨਾਰਾਇਣਸਵਾਮੀ ਦੀ ਸਰਕਾਰ ਘੱਟ ਗਿਣਤੀ ‘ਚ ਆ ਗਈ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਅਸੈਂਬਲੀ ਵਿਚ ਕਾਂਗਰਸ ਨੂੰ ਆਪਣੇ 9 ਵਿਧਾਇਕਾਂ ਤੋਂ ਇਲਾਵਾ 2 ਡੀਐਮਕੇ ਅਤੇ ਇਕ ਆਜ਼ਾਦ ਵਿਧਾਇਕ ਦਾ ਸਮਰਥਨ ਪ੍ਰਾਪਤ ਹੈ।
ਜਿਸ ਤੋਂ ਬਾਅਦ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਬਹੁਮਤ ਗੁਆਉਣ ਤੋਂ ਬਾਅਦ ਉਪ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।