ਚੰਡੀਗੜ੍ਹ, 18 ਅਗਸਤ –
ਸੂਬਾ ਸਰਕਾਰ ਲਈ ਅੱਜ ਉਸ ਵੇਲੇ ਵੱਡੀ ਸ਼ਸ਼ੋਪੰਜ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਸਰਕਾਰ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਦੇ ਵਿੱਤੀ ਫੈਸਲਿਆਂ ਖਿਲਾਫ਼ ਕੰਮਕਾਜ ਠੱਪ ਕਰਕੇ ਵਾਕਆਊਟ ਕਰ ਦਿੱਤਾ ਅਤੇ ਘਰ੍ਹਾਂ ਨੂੰ ਪਰਤ ਗਏ। ਅੱਜ 11 ਵਜੇ ਦੇ ਕਰੀਬ ਮੁੱਖ ਮੰਤਰੀ ਦਫ਼ਤਰ ਦੇ ਫਾਲੋਅਪ ਸੈਕਸ਼ਨ ਸਮੇਤ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਮੂਹਿਕ ਵਾਕਆਊਟ ਕਰ ਦਿੱਤਾ।
ਸਰਕਾਰ ਦੇ ਗ੍ਰਹਿ ਵਿਭਾਗ ਅਤੇ ਵਿੱਤ ਕਮਿਸ਼ਨਰ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੀ ਇਸ ਵਾਕਆਊਟ ਨੂੰ ਭਰਵਾ ਹੁੰਗਾਰਾ ਦਿੰਦਿਆਂ ਆਪਣੀਆਂ ਬਰਾਂਚਾਂ ਖਾਲੀ ਕਰ ਦਿੱਤੀਆਂ।
ਇਹ ਵੀ ਜ਼ਰੂਰ ਦੇਖੋ:
ਪੰਜਾਬ ਰਾਜ ਮਨਿਸਟੀਰੀਅਲ ਸਰਵਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਸਮੁੱਚੇ ਪੰਜਾਬ ਬੰਦ ਦੇ ਸੱਦੇ ‘ਤੇ ਮੁਲਾਜ਼ਮਾਂ ਵੱਲੋਂ ਅੱਜ ਦੇ ਇਸ ਐਕਸ਼ਨ ਨੂੰ ਅੰਜ਼ਾਮ ਦਿੱਤਾ ਗਿਆ। ਵਾਕਆਊਟ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਾਸਕਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪਿੱਟ ਸਿਆਪਾ ਕਰਦਿਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਕਨਵੀਨਰ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਹਾਲ ਹੀ ਵਿਚ ਆਈ ਮੋਨਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ, ਜਿਸ ਵਿਚ ਪੰਜਾਬ ਦੇ ਮੁਲਾਜ਼ਮਾਂ ਉੱਤੇ ਵੱਡੇ ਵਿੱਤੀ ਕੱਟ ਲਾਉਣ ਦੀ ਸਿਫ਼ਾਰਿਸ਼ਾਂ ਕੀਤੀਆਂ ਗਈਆਂ ਹਨ, ਉਹ ਬੇਹੱਦ ਸ਼ਰਮਨਾਕ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ, ਨਵੀਂ ਭਰਤੀ ਸੈਂਟਰਲ ਤਨਖਾਹ ਨਿਯਮਾਂ ਅਨੁਸਾਰ ਕਰਨ ਅਤੇ ਰੀ-ਸਟ੍ਰਕਚਰਿੰਗ ਬਾਰੇ ਜੋ ਮਾਰੂ ਫੈਸਲੇ ਲਏ ਹਨ, ਉਨ੍ਹਾਂ ਫੈਸਲਿਆਂ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਖਿਲਾਫ਼ ਬਹੁਤ ਰੋਸ ਹੈ।
ਇਹ ਵੀ ਜ਼ਰੂਰ ਦੇਖੋ:
ਖਹਿਰਾ ਨੇ ਦੱਸਿਆ ਕਿ ਪੀ.ਐਸ.ਐਮ.ਐਸ.ਯੂ. ਦੇ ਸੱਦੇ ‘ਤੇ 19 ਤੋਂ 21 ਅਗਸਤ ਤੱਕ ਪੰਜਾਬ ਦੇ ਸਮੂਹ ਕਲੈਰੀਕਲ ਕਾਮੇ ਸਮੂਹਿਕ ਛੁੱਟੀ ‘ਤੇ ਜਾਣਗੇ ਅਤੇ ਸਰਕਾਰ ਦਾ ਸਾਰਾ ਕੰਮ ਠੱਪ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਸੋਚ ਕੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ ਕੀਤੀ ਸੀ ਕਿ ਕੱਟੀ ਗਈ ਰਾਸ਼ੀ ਨਾਲ ਸਰਕਾਰ ਨੂੰ ਵਿੱਤੀ ਲਾਭ ਹੋਵੇਗਾ, ਪ੍ਰੰਤੂ ਡੀ.ਸੀ. ਦਫ਼ਤਰਾਂ ਵਿਚ ਕੰਮਕਾਜ ਠੱਪ ਹੋਣ ਕਾਰਨ ਸਰਕਾਰ ਨੂੰ ਰੋਜ਼ਾਨਾਂ ਡੇਢ ਕਰੋੜ ਦਾ ਨੁਕਸਾਨ ਹੋਇਆ ਹੈ।
ਇਸ ਮੌਕੇ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ, ਸਾਂਝਾ ਮੁਲਾਜ਼ਮ ਮੰਚ ਦੇ ਚੰਡੀਗੜ੍ਹ-ਮੁਹਾਲੀ ਦੇ ਸਮੂਹ ਕਨਵੀਨਰਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣੇ ਫੈਸਲਿਆਂ ਸੰਬੰਧੀ ਜਾਰੀ ਕੀਤੀਆਂ ਚਿੱਠੀਆਂ ਵਾਪਿਸ ਲਵੇ, 6ਵਾਂ ਤਨਖਾਹ ਕਮਿਸ਼ਨ ਲਾਗੂ ਕਰੇ, ਡੀ.ਏ. ਦੇ ਬਕਾਏ ਜਾਰੀ ਕਰੇ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇ, ਪਰਖਕਾਲ ਦਾ ਸਮਾਂ ਘਟਾਇਆ ਜਾਵੇ ਅਤੇ ਪ੍ਰੋਬੇਸ਼ਨ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਸਬੰਧੀ ਨੋਟੀਫਿਕੇਸ਼ਨ/ਪੱਤਰ ਜਾਰੀ ਕੀਤੇ ਜਾਣ।
Subscribe The Khabarsaar on YouTube
https://www.youtube.com/c/TheKhabarsaar
Like and Follow ‘The Khabarsaar’ on Facebook https://www.facebook.com/thekhabarsaar/
Follow ‘The Khabarsaar’ on Instagram
https://www.instagram.com/thekhabarsaar/
Follow ‘The Khabarsaar’ on Twitter