ਕੈਪਟਨ ਵੱਲੋਂ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਅਤੇ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਅਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜਾ ਅਤੇ ਇਕ-ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ਜੋ ਲੰਘੀ 25 ਅਪ੍ਰੈਲ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ।

ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੀ ਜਾਨ ਜੋਖਮ ਵਿਚ ਪਾ ਕੇ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਉਨ੍ਹਾਂ ਦੀ ਸਮਰਪਿਤ ਭਾਵਨਾ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਦੱਸਣਯੋਗ ਹੈ ਕਿ ਸਿਆਚਿਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਕਾਰਨ ਦੋਵੇਂ ਸੈਨਿਕਾਂ ਦੀ ਮੌਤ ਹੋ ਗਈ।

ਸਿਪਾਹੀ ਪ੍ਰਭਜੀਤ ਸਿੰਘ, ਮਾਨਸਾ ਜਿਲ੍ਹੇ ਦੇ ਪਿੰਡ ਹਾਕਮਵਾਲਾ ਦਾ ਵਸਨੀਕ ਹੈ ਜੋ ਆਪਣੇ ਪਿੱਛੇ ਮਾਪੇ ਅਤੇ ਇਕ ਵੱਡਾ ਭਰਾ ਛੱਡ ਗਿਆ। ਇਸੇ ਤਰ੍ਹਾਂ ਸਿਪਾਹੀ ਅਮਰਦੀਪ ਸਿੰਘ, ਬਰਨਾਲਾ ਜਿਲ੍ਹੇ ਦੇ ਪਿੰਡ ਕਰਮਗੜ੍ਹ ਦਾ ਵਸਨੀਕ ਸੀ, ਜੋ ਆਪਣੇ ਪਿੱਛੇ ਪਿਤਾ ਅਤੇ ਇਕ ਛੋਟੀ ਭੈਣ ਛੱਡ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਹੀਦਾਂ ਦੀਆਂ ਦੇਹਾਂ ਲੇਹ ਤੋਂ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ 27 ਅਪ੍ਰੈਲ (ਮੰਗਲਵਾਰ) ਨੂੰ ਪਹੁੰਚ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

ਵੀਡੀਓ: ਖੱਟਾ ਸਿੰਘ ਦਾ ਪ੍ਰੈਸ ਵਾਰਤਾ ਕਰਨ ਵਾਲੇ Dera Sacha Sauda ਪ੍ਰੇਮੀਆਂ ਨੂੰ ਮੋੜਵਾਂ ਜਵਾਬ !