ਕੈਪਟਨ ਵੱਲੋਂ ਪਿੰਡਾਂ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ

ਚੰਡੀਗੜ੍ਹ, 16 ਮਈ 2021 – ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਇਸ ਜੰਗ ਵਿੱਚ ਕਮਿਊਨਟੀ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸਾਰੇ ਭਾਈਚਾਰਿਆਂ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਸਮੁੱਚੇ ਸਟਾਫ਼ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੈਲਥ ਤੇ ਵੈਲਨੈਸ ਸੈਂਟਰਾਂ ਨੂੰ ਕੇੰਦਰ ਬਣਾ ਕੇ ਇਸ ਪ੍ਰੋਗਰਾਮ ਵਿੱਚ ਤੇਜ਼ੀ ਲਿਆਉਣ ਵਾਸਤੇ ਕਮਿਊਨਿਟੀ ਹੈਲ਼ਥ ਅਫਸਰਾਂ, ਪੰਚਾਇਤਾਂ, ਸਕੂਲ ਅਧਿਆਪਕਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਪਿੰਡਾਂ ਦੇ ਪੁਲਿਸ ਅਧਿਕਾਰੀਆਂ, ਯੂਥ ਵਲੰਟੀਅਰਾਂ ਆਦਿ ਦੀ ਲਾਮਬੰਦੀ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਖ਼ੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ.) ਅਤੇ ਪੁਲਿਸ ਫੋਰਸ ਵੱਲੋਂ ਮਿਲ ਕੇ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਨਾਂ ਸਿਰਫ ਕਿਸੇ ਮਿੱਥ ਬਾਰੇ ਜਾਗਰੂਕਤਾ ਫੈਲਾਉਣਾ ਹੀ ਨਹੀਂ ਬਲਕਿ ਪੇਂਡੂ ਖੇਤਰਾਂ ਵਿੱਚ ਢੁੱਕਵੀਂ ਟੈਸਟਿੰਗ ਅਤੇ ਟੀਕਾਕਰਨ ਨੂੰ ਵੀ ਯਕੀਨੀ ਬਣਾਉਣਾ ਹੈ।

ਖੰਘ- ਬੁਖ਼ਾਰ ਆਦਿ ਲੱਛਣਾਂ ਨੂੰ ਲੋਕਾਂ ਵੱਲੋਂ ਹਲਕੇ ਵਿੱਚ ਲੈਣ ਦੀ ਪਹੁੰਚ ਅਤੇ ਸਮੇਂ ਸਿਰ ਰਿਪੋਰਟ ਨਾ ਕਰਨ ਨੂੰ ਸਭ ਤੋਂ ਵੱਡਾ ਮੁੱਦਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮਰੀਜ਼ਾਂ ਦੇ ਜਲਦੀ ਇਲਾਜ ਲਈ ਪ੍ਰਭਾਵਿਤ ਲੋਕਾਂ ਦੀ ਜਲਦੀ ਸ਼ਨਾਖ਼ਤ ਕਰਨ ਦਾ ਵੀ ਸੱਦਾ ਦਿੱਤਾ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਬਿਮਾਰੀ ਦੇ ਲੱਛਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁੱਢਲੀਆਂ ਦਵਾਈਆਂ ਜਿਵੇਂ ਕਿ ਪੈਰਾਸੀਟਾਮੋਲ, ਖੰਘ ਵਾਲੀ ਦਵਾਈ ਅਤੇ ਵਿਟਾਮਿਨ ਸੀ ਦਿੱਤਾ ਜਾਵੇ ਅਤੇ ਅਜਿਹੇ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਪਾਜ਼ੇਟਿਵ ਪਾਏ ਜਾਣ ਦੀ ਸੂਰਤ ਵਿੱਚ ਘਰਾਂ ਵਿੱਚ ਹੀ ਏਕਾਂਤਵਾਸ ਵਿੱਚ ਰਹਿਣ ਲਈ ਪ੍ਰੇਰਿਆ ਜਾਵੇ।ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੇਂਡੂ ਖੇਤਰਾਂ ਵਿੱਚ ਟੈਸਟਿੰਗ ਲਈ ਵਾਧੂ ਰੈਪਿਡ ਐਂਟੀਜਨ ਟੈਸਟ (ਰੈਟ) ਕਿੱਟਾਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਵਿਭਾਗ ਗ਼ੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਦੇ ਸਹਿਯੋਗ ਨਾਲ ਅਜਿਹੀਆਂ ਥਾਂਵਾਂ ਉਤੇ ਕੋਵਿਡ ਸੰਭਾਲ਼ ਕੇਂਦਰ (ਐਲ 1) ਖੋਲ੍ਹਣ ਉਤੇ ਵੀ ਵਿਚਾਰ ਕਰ ਰਿਹਾ ਹੈ ਜਿੱਥੇ ਲੋੜ ਹੋਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗਾਂਧੀ ਭੈਣ-ਭਰਾ ਨੇ ਕੀਤਾ ਟਵੀਟ, ਮੋਦੀ ਜੀ, ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ ? ਹੁਣ ਸਾਨੂੰ ਵੀ ਗ੍ਰਿਫ਼ਤਾਰ ਕਰੋ

ਪੰਜਾਬ ‘ਚ 31 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ