ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ

ਚੰਡੀਗੜ੍ਹ, 16 ਮਈ 2021 – ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।

ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ। ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਂਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ (ਏਡਜ਼) ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸ਼ਿਤ ਕਰ ਚੁੱਕੀ ਹੈ।

ਸਿੱਧੂ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਵੀ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਮੁੱਖ ਸਕੱਤਰ ਨੂੰ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਖਰੀਦਣ ਦੀ ਸੰਭਾਵਨਾ ਬਾਰੇ ਪੜਚੋਲ ਕਰਨ ਦੇ ਨਿਰਦੇਸ਼

ਸਿੰਗਲਾ ਨੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ