ਨਵੀਂ ਦਿੱਲੀ, 10 ਦਸੰਬਰ 2020 – ਸਿੰਘੂ ਸਰਹੱਦ ‘ਤੇ ਕਿਸਾਨਾਂ ਦੀ ਖੇਤੀ ਕਾਨੂੰਨਾਂ ਸਬੰਧੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਬੈਠਕ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਚੁੱਕੇ ਹਨ। ਬੈਠਕ ਬੰਦ ਕਮਰੇ ‘ਚ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਪੋਜ਼ਲ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੇ ਕੇਂਦਰ ਨਾਲ ਮੀਟਿੰਗ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਦਿਨ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਮੀਟਿੰਗ ਵੀ ਕੀਤੀ ਸੀ।
ਅੱਜ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਪ੍ਰਪੋਜ਼ਲ ਰੱਦ ਕੀਤੇ ਜਾਣ ਤੋਂ ਬਾਅਦ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ।