ਚੰਡੀਗੜ੍ਹ, 13 ਦਸੰਬਰ 2020 – ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀ ਆਈ ਜੀ ਐਲ ਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ‘ਚ ਲਗਾਤਾਰ ਕਈ ਖਿਡਾਰੀਆਂ, ਸਾਹਿਤਕਾਰਾਂ, ਕਲਾਕਾਰਾਂ ਮੰਤਰੀਆਂ ਤੇ ਹੋਰ ਉੱਘੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਸਤੀਫ਼ੇ ਤੇ ਆਪਣੇ ਐਵਾਰਡ ਵਾਪਸ ਕੀਤੇ ਗਏ ਹਨ। ਇਸੇ ਕੜੀ ‘ਚ ਪੰਜਾਬ ਜੇਲ੍ਹ ਵਿਭਾਗ ਦੇ ਡੀ ਆਈ ਜੀ ਐਲ ਐਸ ਜਾਖੜ ਨਾਂਅ ਵੀ ਜੁੜ ਗਿਆ ਹੈ ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਕਰਦਿਆਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਹਨਾਂ ਆਪਣੇ ਅਸਤੀਫੇ ਵਿਚ ਉਹਨਾਂ ਲਿਖਿਆ ਹੈ ਕਿ ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਅਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰ ਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।