- ਮੁਲਜ਼ਮ ਇਕ ਸਾਲ ਤੋਂ ਜੇਲ੍ਹ ‘ਚ
ਮੋਗਾ, 21 ਜੁਲਾਈ 2024 – ਮੋਗਾ ਜ਼ਿਲੇ ‘ਚ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਨਸ਼ਾ ਤਸਕਰਾਂ ਦੀ ਜਾਇਦਾਦ ਸੀਜ਼ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੇ ਪਿੰਡ ਕੋਕਰੀ ਵੇਹਣੀਵਾਲ ਦੇ ਨਸ਼ਾ ਤਸਕਰ ਦੀ 1.35 ਕਰੋੜ ਰੁਪਏ ਦੀ ਜਾਇਦਾਦ ਸੀਜ਼ ਕੀਤੀ ਹੈ। ਨਸ਼ਾ ਤਸਕਰ ਪਿਛਲੇ ਇੱਕ ਸਾਲ ਤੋਂ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਦਿੱਲੀ ਤੋਂ ਜਾਇਦਾਦ ਸੀਜ਼ ਕਰਨ ਦੇ ਆਦੇਸ਼ ਮਿਲੇ ਸਨ। 2019 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਵਹਿਣੀਵਾਲ ਦੇ ਰਹਿਣ ਵਾਲੇ ਨਸ਼ਾ ਤਸਕਰ ਬਿਕਰਮਜੀਤ ਸਿੰਘ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਸਨ। ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੀ ਸਾਹਨੇਵਾਲ ਪੁਲੀਸ ਨੇ ਪਿਛਲੇ ਸਾਲ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਨਸ਼ਾ ਤਸਕਰ ਖਿਲਾਫ ਕਾਰਵਾਈ ਕਰਦੇ ਹੋਏ ਦਿੱਲੀ ਤੋਂ ਉਸ ਦੀ 1 ਕਰੋੜ 35 ਲੱਖ ਰੁਪਏ ਦੀ ਜਾਇਦਾਦ ਸੀਜ਼ ਕਰਨ ਦੇ ਹੁਕਮ ਮਿਲੇ ਹਨ। ਜਿਸ ਤੋਂ ਬਾਅਦ ਉਸ ਦੇ ਘਰ ਦੇ ਬਾਹਰ ਨੋਟਿਸ ਲਗਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਜਾਇਦਾਦਾਂ ਨੂੰ ਸੀਜ਼ ਕੀਤਾ ਜਾ ਰਿਹਾ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।