ਚੰਡੀਗੜ੍ਹ, 1 ਸਤੰਬਰ 2022 – ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਪੰਜਾਬੀ ਫਿਲਮ ਪ੍ਰੋਡਿਊਸਰ ਮੋਹਿਤ ਬਨਵੈਤ ਕੋਲੋਂ ਇਕ ਕਰੋੜ ਦੀ ਫਿਰੌਤੀ ਦੀ ਮੰਗਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਂ ਫਿਲਮ ਪ੍ਰੋਡਿਊਸਰ ਧਮਕੀ ਤੋਂ ਨਹੀਂ ਡਰਿਆ ਤਾਂ ਧਮਕੀ ਦੇਣ ਵਾਲੇ ਨੇ ਫਿਲਮ ਪ੍ਰੋਡਿਊਸਰ ਨੂੰ ਵਟਸਐਪ ‘ਤੇ ਉਸ ਦੇ ਘਰ ਅਤੇ ਸਾਰੀਆਂ ਗੱਡੀਆਂ ਦੇ ਨੰਬਰ ਭੇਜ ਦਿੱਤੇ ਗਏ। ਇਸ ਤੋਂ ਬਾਅਦ ਨਿਰਮਾਤਾ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਧਮਕੀ ਨੰਬਰ ਦੀ ਜਾਣਕਾਰੀ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਵੀ ਹੈ।
ਮੋਹਿਤ ਨੂੰ ਪਹਿਲਾਂ ਵਿਦੇਸ਼ੀ ਨੰਬਰ ਤੋਂ ਕਾਲ ਆਈ। ਜਿਸ ‘ਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਇਕ ਕਰੋੜ ਰੁਪਏ ਦੇਣ ਲਈ ਕਿਹਾ ਗਿਆ। ਜਦੋਂ ਮੋਹਿਤ ਨੇ ਜ਼ਿਆਦਾ ਗੰਭੀਰਤਾ ਨਹੀਂ ਦਿਖਾਈ ਤਾਂ ਉਸ ਨੂੰ ਵਟਸਐਪ ‘ਤੇ ਉਸ ਨਾਲ ਜੁੜੀ ਹੋਈ ਜਾਣਕਾਰੀ ਭੇਜ ਦਿੱਤੀ ਗਈ। ਜਿਸ ਕਾਰਨ ਉਸ ਨੂੰ ਡਰਾਇਆ ਗਿਆ ਕਿ ਉਸਦੀ ਪੂਰੀ ਰੇਕੀ ਕੀਤੀ ਗਈ ਹੈ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਨੇ ਰਿਕਾਰਡਿੰਗ ਭੇਜ ਕੇ ਡਰਾਉਣਾ ਸ਼ੁਰੂ ਕਰ ਦਿੱਤਾ।
ਹਾਲ ਹੀ ‘ਚ ਆਈ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ’ ਦੇ ਨਿਰਮਾਤਾ ਮੋਹਿਤ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਇਸ ਫਿਲਮ ਦੇ ਟਾਈਟਲ ‘ਤੇ ਇਤਰਾਜ਼ ਜਤਾਇਆ ਸੀ। ਜਿਸ ਤੋਂ ਬਾਅਦ ਇਸ ਫਿਲਮ ਦੀ ਕਾਫੀ ਚਰਚਾ ਹੋਈ ਸੀ। ਹਾਲਾਂਕਿ ਬਾਅਦ ਵਿੱਚ ਇਸ ਨੂੰ ਮਹਿਲਾ ਕਮਿਸ਼ਨ ਤੋਂ ਕਲੀਨ ਚਿੱਟ ਮਿਲ ਗਈ ਸੀ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)