ਲੁਧਿਆਣਾ: ਛੁੱਟੀਆਂ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਰਹੇ 10 ਸਕੂਲ, DC ਨੇ ਦਿੱਤੇ ਕਾਰਵਾਈ ਦੇ ਹੁਕਮ

ਲੁਧਿਆਣਾ, 22 ਮਈ 2024 – ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਲੁਧਿਆਣਾ ਦੇ ਕੁਝ ਸਕੂਲ ਗਰਮੀਆਂ ਵਿੱਚ ਖੁੱਲ੍ਹੇ ਸਨ ਅਤੇ ਕੜਕਦੀ ਗਰਮੀ ਵਿੱਚ ਬੱਚੇ ਸਕੂਲ ਵਿੱਚ ਆ-ਜਾ ਰਹੇ ਸਨ, ਜਿਸ ਦਾ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਵੀ ਕੀਤਾ ਗਿਆ।

ਸਰਕਾਰ ਦੇ ਹੁਕਮਾਂ ਦੇ ਬਾਵਜੂਦ ਲੁਧਿਆਣਾ ਦੇ ਕੁਝ ਸਕੂਲ ਖੁੱਲ੍ਹੇਆਮ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸਨ, ਜਦਕਿ ਕੁਝ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਡੀਸੀ ਨੂੰ ਕੀਤੀ, ਜਿਸ ਤੋਂ ਬਾਅਦ ਡੀਸੀ ਸਾਕਸ਼ੀ ਸਾਹਨੀ ਨੇ ਸਖ਼ਤ ਨੋਟਿਸ ਲੈਂਦਿਆਂ ਜਾਂਚ ਤੋਂ ਬਾਅਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਡੀਸੀ ਵੱਲੋਂ ਕੀਤੀ ਗਈ ਜਾਂਚ ਵਿੱਚ ਲੁਧਿਆਣਾ ਦੇ 10 ਸਕੂਲਾਂ ਦੇ ਨਾਂ ਸਾਹਮਣੇ ਆਏ ਹਨ ਜੋ ਸਰਕਾਰੀ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਸਨ। ਡੀਈਓ ਨੇ ਇਨ੍ਹਾਂ ਸਾਰੇ ਸਕੂਲਾਂ ਦੀ ਸੂਚੀ ਡੀਸੀ ਨੂੰ ਭੇਜ ਦਿੱਤੀ ਹੈ। ਇਨ੍ਹਾਂ ਵਿੱਚ ਲੁਧਿਆਣਾ ਦਾ ਟੈਂਡਰ ਇੰਟਰਨੈਸ਼ਨਲ ਸਕੂਲ, ਜੋਸਫ ਸੈਕਰਡ ਹਾਰਟ ਸਕੂਲ ਸਾਊਥ ਸਿਟੀ, ਗੁਰੂ ਨਾਨਕ ਪਬਲਿਕ ਸਕੂਲ ਬਸੀਸੀਅਨ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਸਰਾਭਾ ਨਗਰ ਦਾ ਪਿੰਕੀ ਪਲੇ ਵੇ ਸਕੂਲ, ਹਰਿਕ੍ਰਿਸ਼ਨ ਸਕੂਲ ਲੁਧਿਆਣਾ, ਈ-ਕੈਨੇਡੀਅਨ ਸਕੂਲ ਲੁਧਿਆਣਾ, ਸ਼੍ਰੀ ਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ ਸ਼ਾਮਲ ਹਨ। ਇਸ ਤੋਂ ਬਿਨਾ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਪੁਰ, ਸੈਂਟਰਲ ਮਾਡਲ ਸਕੂਲ ਲੁਧਿਆਣਾ ਜੋ ਕਿ ਛੁੱਟੀ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਰਹੇ।

ਡੀਸੀ ਸਾਕਸ਼ੀ ਸਾਹਨੀ ਨੇ ਖੁੱਲ੍ਹੇ ਸਕੂਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਸਕੂਲ ਮਾਪਿਆਂ ਦੇ ਸਾਹਮਣੇ ਮਹੀਨਾਵਾਰ ਪ੍ਰੀਖਿਆਵਾਂ ਦਾ ਹਵਾਲਾ ਦੇ ਕੇ ਬੱਚਿਆਂ ਨੂੰ ਸਕੂਲ ਬੁਲਾ ਰਹੇ ਹਨ, ਜਿਸ ਦਾ ਮਾਪੇ ਵੀ ਵਿਰੋਧ ਕਰ ਰਹੇ ਹਨ। ਪ੍ਰਾਈਵੇਟ ਸਕੂਲਾਂ ਦਾ ਤਰਕ ਹੈ ਕਿ ਬੱਚਿਆਂ ਦੇ ਮਾਸਿਕ ਇਮਤਿਹਾਨ ਹਨ, ਇਸ ਲਈ ਸਰਕਾਰ ਨੇ ਅਜਿਹਾ ਹੁਕਮ ਦਿੱਤਾ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਸਕਦੀ ਹੈ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗਰਮੀ ਕਾਰਨ ਸਕੂਲ ਜਾਂਦੇ ਸਮੇਂ ਜੇਕਰ ਬੱਚਿਆਂ ਨੂੰ ਕੁਝ ਹੋ ਗਿਆ ਤਾਂ ਜ਼ਿੰਮੇਵਾਰ ਕੌਣ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਈਜੀਰੀਆ ‘ਚ ਪਸ਼ੂ ਚਰਵਾਹਿਆਂ ਅਤੇ ਕਿਸਾਨਾਂ ਵਿਚਾਲੇ ਝੜਪ, 40 ਮੌਤਾਂ

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ ਪਾਰਟੀ ‘ਚੋਂ ਕੱਢਿਆ