ਸੜਕ ਹਾਦਸੇ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌ+ਤ: ਦੋ ਸਾਥੀ ਗੰਭੀਰ ਜ਼ਖ਼ਮੀ

  • ਬਾਈਕ ਦਰੱਖਤ ਨਾਲ ਟਕਰਾਈ
  • ਗੁਰਦੁਆਰਾ ਰਾੜਾ ਸਾਹਿਬ ਜਾ ਰਹੇ ਸੀ ਮੱਥਾ ਟੇਕਣ

ਲੁਧਿਆਣਾ, 4 ਅਪ੍ਰੈਲ 2023 – ਲੁਧਿਆਣਾ ‘ਚ ਰਾੜਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਛਪਾਰ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਦੋਂਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਨੂੰ ਆਸਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਗੁਰਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸ ਦੇ ਸਰਕਾਰੀ ਸਕੂਲ ਛਪਾਰ ਨੇ ਸੋਸ਼ਲ ਮੀਡੀਆ ‘ਤੇ ਵੀ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਦਾ ਕਹਿਣਾ ਹੈ ਕਿ ਗੁਰਪ੍ਰੀਤ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਸੀ। ਉਸ ਨੇ ਪੜ੍ਹਾਈ ਵਿੱਚ ਹਮੇਸ਼ਾ ਚੰਗੇ ਅੰਕ ਪ੍ਰਾਪਤ ਕੀਤੇ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਗੁਰਪ੍ਰੀਤ ਨੂੰ ਭੰਗੜੇ ਦਾ ਬਹੁਤ ਸ਼ੌਕ ਸੀ, ਉਹ ਅਕਸਰ ਸਕੂਲ ਦੇ ਅਧਿਆਪਕਾਂ ਨੂੰ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਦੇਣ ਲਈ ਕਹਿੰਦਾ ਰਹਿੰਦਾ ਸੀ। ਗੁਰਪ੍ਰੀਤ ਸਕੂਲ ਦੀ ਭੰਗੜਾ ਟੀਮ ਦਾ ਮੈਂਬਰ ਸੀ। ਉਸਦੀ ਇੱਕ ਛੋਟੀ ਭੈਣ ਵੀ ਹੈ।

ਦੂਜੇ ਪਾਸੇ ਗੁਰਪ੍ਰੀਤ ਦੇ ਦੋਵੇਂ ਸਾਥੀਆਂ ਨੂੰ ਅਜੇ ਤੱਕ ਹੋਸ਼ ਨਹੀਂ ਆਇਆ। ਦੋਵੇਂ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਹਨ। ਇਕ ਜ਼ਖਮੀ ਨੌਜਵਾਨ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੇ ਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਮੈਕਸਿਕੋ ’ਚ ਹਿਰਾਸਤ ’ਚ ਲਿਆ ਨਾਮੀ ਗੈਂਗਸਟਰ, ਪੜ੍ਹੋ ਵੇਰਵਾ

ਨਸ਼ਾ ਤਸਕਰ ਤੋਂ ਰਿਸ਼ਵਤ ਲੈਂਦਾ ਫੜਿਆ ਸੀ ASI, ਡੋਪ ਟੈਸਟ ਵੀ ਹੋਇਆ ਫੇਲ੍ਹ, ਸੰਪੱਤੀ ਵੀ ਨਿੱਕਲੀ ਆਮਦਨ ਤੋਂ ਵੱਧ