13 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਰਾਜਸਥਾਨ ਤੋਂ ਨਸ਼ਾ ਤਸਕਰਾਂ ਦੇ ਦੋ ਹੋਰ ਸਾਥੀ ਗ੍ਰਿਫਤਾਰ, 10 ਏਕੇ-47 ਰਾਈਫਲਾਂ, 10 ਪਿਸਤੌਲ ਬਰਾਮਦ

  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨੀ ਸਹਿਯੋਗੀਆਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 4 ਦਸੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 13 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਤੁਰੰਤ ਬਾਅਦ, ਪੰਜਾਬ ਪੁਲਿਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਖੁਲਾਸੇ ’ਤੇ ਪ੍ਰਭਾਵਸ਼ਾਲੀ ਬਰਾਮਦਗੀ ਕਰਦਿਆਂ 10 ਏ.ਕੇ.-47 ਅਸਾਲਟ ਰਾਈਫਲਾਂ ਅਤੇ ਦਸ .30 ਬੋਰ ਦੇ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ 21 ਨਵੰਬਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰ ਸੁਖਵੀਰ ਸਿੰਘ ਅਤੇ ਬਿੰਦੂ ਸਿੰਘ ਨੂੰ 13 ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਦੇ ਦੋ ਹੋਰ ਸਾਥੀਆਂ, ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਬਲਕਾਰ ਸਿੰਘ ਉਰਫ਼ ਲਵਪ੍ਰੀਤ ਸਿੰਘ, ਦੋਵੇਂ ਵਾਸੀ ਫਿਰੋਜ਼ਪੁਰ, ਗੁਰੂਹਰਸਹਾਏ, ਵਜੋਂ ਹੋਈ ਹੈ , ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ, ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ, ਤੋਂ ਗ੍ਰਿਫਤਾਰ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਖੁਲਾਸਿਆਂ ’ਤੇ ਸੀ.ਆਈ.ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਬੁੱਧਵਾਰ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 5 ਏ.ਕੇ.-47 ਰਾਈਫਲਾਂ ਅਤੇ .30 ਬੋਰ ਦੀਆਂ 5 ਵਿਦੇਸ਼ੀ ਪਿਸਤੌਲਾਂ ਸਮੇਤ 9 ਮੈਗਜ਼ੀਨਾਂ ਬਰਾਮਦ ਕੀਤੇ ਹਨ, ਜੋ ਕਿ ਫਿਰੋਜ਼ਪੁਰ ਵਿੱਚ ਫਾਰਵਰਡ ਪੋਸਟ ਤੀਰਥ ਦੇ ਖੇਤਰ ਵਿੱਚ ਪਿੱਲਰ ਦੇ ਨੇੜੇ ਛੁਪਾਏ ਹੋਏ ਸਨ ।

ਸੀ.ਆਈ. ਅੰਮ੍ਰਿਤਸਰ ਤੋਂ ਮਿਲੇ ਖਾਸ ਸੁਰਾਗ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਬੀਐਸਐਫ ਨੇ ਸ਼ੁੱਕਰਵਾਰ ਦੇਰ ਸ਼ਾਮ ਫਿਰੋਜ਼ਪੁਰ ਦੇ ਬਾਰਡਰ ਚੌਕੀ ਜਗਦੀਸ਼ ਦੇ ਖੇਤਰ ਵਿੱਚ ਛੁਪਾਏ ਹੋਏ 19 ਮੈਗਜ਼ੀਨਾਂ ਦੇ ਨਾਲ ਪੰਜ ਏਕੇ-47 ਰਾਈਫਲਾਂ ਅਤੇ ਪੰਜ ਵਿਦੇਸ਼ੀ ਬਣੀਆਂ .30 ਬੋਰ ਦੀਆਂ ਪਿਸਤੌਲਾਂ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਸਲਾ ਐਕਟ ਦੀ ਧਾਰਾ 25 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਐਫ ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਵੱਖਰਾ ਕੇਸ ਐਫਆਈਆਰ ਨੰਬਰ 35 ਅਧੀਨ ਦਰਜ ਕੀਤਾ ਗਿਆ ਹੈ।

ਏਆਈਜੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਆਪਣੇ ਪਾਕਿਸਤਾਨੀ ਸਾਥੀਆਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪਹੁੰਚਾਉਣ ਲਈ ਤਸਕਰੀ ਕਰਦੇ ਸਨ। ਇਸ ਸਬੰਧ ਵਿੱਚ ਅਗਲੇਰੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ਪੁਲਿਸ ਨੇ 24 ਘੰਟਿਆਂ ਵਿੱਚ 1 ਕਰੋੜ ਰੁਪਏ ਦੀ ਜਬਰੀ ਵਸੂਲੀ ਦਾ ਮਾਮਲਾ ਕੀਤਾ ਹੱਲ

AGTF ਵੱਲੋਂ ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ