ਪੰਜਾਬ ਰਾਜ ਵਿਧਾਨ ਸਭਾ ਚੋਣਾਂ 2022 ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ

ਚੰਡੀਗੜ੍ਹ, 5 ਫਰਵਰੀ 2022 – ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਜਿਨ੍ਹਾਂ ਵਿੱਚੋਂ ਕਾਗਜ਼ ਵਾਪਿਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ਵਿੱਚ ਹਨ ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ਵਿੱਚ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਸਪਾ -ਅਕਾਲੀ-ਗੱਠਜੋੜ ਪੰਜਾਬ ‘ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ-ਗੜ੍ਹੀ

ਭਾਈ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕਰਨਾਟਕ ‌ਭਵਨ ਪੁੱਜਿਆ ਰਿਹਾਈ ਮੋਰਚਾ