ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੋਏ ਹੜ੍ਹਾਂ ਨਾਲ ਪ੍ਰਭਾਵਿਤ

  • ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ,
  • 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ,
  • 3828 ਲੋਕ ਅਜੇ ਵੀ 155 ਰਾਹਤ ਕੈਂਪਾਂ ‘ਚ ਰਹਿ ਰਹੇ ਹਨ,
  • ਹੁਣ ਤੱਕ 38 ਲੋਕਾਂ ਦੀ ਮੌ+ਤ, 15 ਜ਼ਖਮੀ

ਚੰਡੀਗੜ੍ਹ, 19 ਜੁਲਾਈ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਮਾਨਸੂਨ ਨੂੰ ਹੋਏ 50 ਦਿਨ ਪੂਰੇ: ਹੁਣ ਤੱਕ ਹੋਈ ਬਾਰਿਸ਼ ਨਾਲ ਹੀ ਹੋਇਆ ਦੇਸ਼ ‘ਚ ਮੀਂਹ ਦਾ ਕੋਟਾ ਪੂਰਾ, ਪੰਜਾਬ ‘ਚ 64 ਫੀਸਦੀ ਜ਼ਿਆਦਾ ਮੀਂਹ ਪਿਆ