ਗੈਂਗਸਟਰ ਰਵੀ ਬਲਾਚੋਰੀਆ ਦੇ 2 ਸਾਥੀ ਗ੍ਰਿਫਤਾਰ, 3 ਪਿਸਤੌਲ, ਕਾਰਤੂਸ, ਡਰੱਗ ਮਨੀ ਅਤੇ ਹੈਰੋਇਨ ਬਰਾਮਦ

ਨਵਾਂ ਸ਼ਹਿਰ, 29 ਜੁਲਾਈ 2023 – ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੋਰੀਆ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1.2 ਕਿਲੋ ਹੈਰੋਇਨ ਸਮੇਤ ਤਿੰਨ ਪਿਸਤੌਲ, 1.4 ਲੱਖ ਦੀ ਡਰੱਗ ਮਨੀ ਅਤੇ 260 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ‘ਚ ਜੁਟੀ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।

ਪੁਲੀਸ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਬਰਾਮਦ ਹੋਏ ਹਥਿਆਰਾਂ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਕੋਲੋਂ ਪੰਜਾਬ ਵਿੱਚ ਕਿਨ੍ਹਾਂ ਥਾਵਾਂ ’ਤੇ ਠਹਿਰੇ ਸਨ ਅਤੇ ਕਿਹੜੀਆਂ ਵਾਰਦਾਤਾਂ ਵਿੱਚ ਉਹ ਸ਼ਾਮਲ ਸਨ, ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਗੈਂਗਸਟਰ ਰਵੀ ਬਲਾਚੌਰੀਆ ਗੈਂਗ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਸਰਗਰਮ ਹੈ। ਇਸ ਗਰੋਹ ਦੇ ਕਈ ਮੈਂਬਰਾਂ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲੀਸ ਨੇ ਗ੍ਰਿਫ਼ਤਾਰ ਵੀ ਕੀਤਾ ਹੈ। ਪਿਛਲੇ ਸਾਲ ਗੈਂਗਸਟਰ ਰਵੀ ਬਲਾਚੋਰੀਆ ਨੂੰ ਵੀ ਗੁਜਰਾਤ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ: ਸਪੋਰਟਸ ਕੰਪਲੈਕਸ ਦੇ ਹੋਸਟਲ ‘ਚ ਰਹਿੰਦੇ 48 ਖਿਡਾਰੀਆਂ ਦੀ ਸਿਹਤ ਵਿਗੜੀ: ਹਸਪਤਾਲ ਦਾਖਲ

ਭਾਰਤ-ਪਾਕਿ ਨੂੰ ਬਾਅਦ ‘ਚ ਦੇਖੋ, ਪਹਿਲਾਂ ਆਪਣੇ ਸੰਸਦੀ ਹਲਕੇ ਵਿੱਚ ਚੰਗੇ ਸਬੰਧ ਬਣਾਓ, ਸੰਨੀ ਦਿਓਲ ਨੂੰ ਲੋਕਾਂ ਨੇ ਕਿਹਾ