- 2 ਦਿਨ ਦਾ ਪੁਲਿਸ ਨੂੰ ਮਿਲਿਆ ਰਿਮਾਂਡ
ਜਲੰਧਰ, 7 ਫਰਵਰੀ 2024 – ਜਲੰਧਰ ‘ਚ ਬੈਂਕ ਡਕੈਤੀ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਇਨ੍ਹਾਂ ਦੀ ਪਛਾਣ ਵਿਨੈ ਤਿਵਾੜੀ ਅਤੇ ਮਨਿੰਦਰ ਉਰਫ ਗੱਗੂ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਦੋਵੇਂ ਹੁਣ ਤੱਕ ਕਿੱਥੇ ਰਹਿੰਦੇ ਸਨ ਅਤੇ ਕਿਸ ਗਰੋਹ ਨਾਲ ਕੰਮ ਕਰਦੇ ਸਨ।
ਏਐਸਆਈ ਬਲਕਰਨ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨਿਊ ਬਾਰਾਦਰੀ ਵਿੱਚ ਪਿਛਲੇ ਸਾਲ ਦਸੰਬਰ ਵਿੱਚ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। 10 ਦਸੰਬਰ 2023 ਨੂੰ ਦੋਸ਼ੀ ਨੇ ਖਾਲਸਾ ਕਾਲਜ ‘ਚ ਦਾਖਲ ਹੋ ਕੇ ਕੰਟੀਨ ‘ਚ ਚਾਹ ਪੀ ਰਹੇ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਜਿਸ ‘ਚ ਦੋਵਾਂ ਨੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਿਦਿਆਰਥੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਜਾਰੀ ਸੀ। ਪਰ, ਉਹ ਪੁਲਿਸ ਤੋਂ ਬਚ ਕੇ ਘੁੰਮ ਰਹੇ ਸੀ। ਪੁਲੀਸ ਨੇ ਮੁਲਜ਼ਮਾਂ ਦੇ ਪਰਿਵਾਰ ਵਾਲਿਆਂ ’ਤੇ ਦਬਾਅ ਪਾਇਆ ਤਾਂ ਉਨ੍ਹਾਂ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ 2 ਦਿਨ ਦੇ ਰਿਮਾਂਡ ‘ਤੇ ਲਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਵਿਨੈ ਅਤੇ ਉਸ ਦੇ ਸਾਥੀਆਂ ਕੋਲ ਹਥਿਆਰ ਵੀ ਹਨ, ਜੋ ਬਰਾਮਦ ਕੀਤੇ ਜਾਣੇ ਹਨ।