- ਦੋਵੇਂ ਜਣੇ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਸੀ
ਗੁਰਦਾਸਪੁਰ, 17 ਅਗਸਤ 2023 – ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚਿਆਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਡਰੇਨ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।