ਕਪੂਰਥਲਾ, 4 ਅਪ੍ਰੈਲ 2023: ਸੁਲਤਾਨਪੁਰ ਲੋਧੀ ਤੋਂ ਥੋੜ੍ਹੀ ਦੂਰ ਤਾਸ਼ਪੁਰ ਡਡਵਿੰਡੀ ਰੋਡ ‘ਤੇ ਤਾਸ਼ ਪੁਰ ਮੋੜ ਨੇੜੇ ਇੱਕ ਤੇਜ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਅਤੇ ਕਰ ਚ ਸਵਾਰ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ।
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਗੱਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਘਟਨਾ ਸਥਾਨ ਤੇ ਪੁੱਜੇ ਸੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਲਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜੋਗਾ ਸਿੰਘ ਪੁੱਤਰ ਚਰਨ ਸਿੰਘ ਅਤੇ ਇੱਕ ਉਨ੍ਹਾਂ ਦੇ ਪਿੰਡ ਦਾ ਵਸਨੀਕ ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਅੱਜ ਤੜਕੇ 4 ਵਜੇ ਦੇ ਕਰੀਬ ਆਪਣੀ ਸਵਿਫਟ ਕਾਰ ਨੰਬਰ ਪੀ ਬੀ 05 ਏ ਕਿਉ 2254 ਤੇ ਸਵਾਰ ਹੋ ਕੇ ਕਪੂਰਥਲਾ ਵਾਲੇ ਪਾਸਿਓਂ ਮਲਸੀਆਂ ਨੂੰ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਉਂ ਹੀ ਉਹ ਡਡਵਿੰਡੀ ਰੋਡ ਤੇ ਤਾਸ਼ ਪੁਰ ਮੋੜ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਈ।
ਉਨ੍ਹਾਂ ਸ਼ੱਕ ਜਹਿਰ ਕੀਤਾ ਕਿ ਸ਼ਾਇਦ ਡਰਾਈਵਰ ਨੂੰ ਨੀਂਦ ਆਉਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰੱਖਤ ਨਾਲ ਟਕਰਾ ਗਈ। ਘਟਨਾ ਸਥਾਨ ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵੇਂ ਕਾਰ ਸਵਾਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਗੱਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਵੀ ਵਿੱਚੋ ਵਿਅਕਤੀ ਲਾਸ਼ ਨੂੰ ਕਟਰ ਦੀ ਮਦਦ ਨਾਲ ਕਾਰ ਨੂੰ ਕੱਟ ਕੇ ਕੱਢਣਾ ਪਿਆ। ਦੂਜੇ ਪਾਸੇ ਸੂਚਨਾ ਮਿਲਦੇ ਸਰ ਹੀ ਡੱਲਾ ਚੌਂਕੀ ਦੀ ਪੁਲਿਸ ਮੌਕੇ ਤੇ ਪੁੱਜ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।