2 ਵਿਦਿਆਰਥਣਾਂ ਟਿੱਪਰ ਦੀ ਲਪੇਟ ‘ਚ ਆਈਆਂ, ਇਕ ਦੀ ਮੌ+ਤ, ਦੂਜੀ ਗੰਭੀਰ ਜ਼ਖਮੀ

ਰੂਪਨਗਰ, 28 ਜੁਲਾਈ 2023 – ਜ਼ਿਲ੍ਹਾ ਰੂਪਨਗਰ (ਰੋਪੜ) ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਇੱਕ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ। ਭਲਾਣ ਰੋਡ ‘ਤੇ ਸਕੂਲ ਜਾ ਰਹੀਆਂ ਦੋ ਵਿਦਿਆਰਥਣਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਦੂਜੇ ਪਾਸੇ ਗੁੱਸੇ ਵਿੱਚ ਆਏ ਇਲਾਕਾ ਵਾਸੀਆਂ ਨੇ ਤੁਰੰਤ ਭਲਾਣ ਵਿੱਚ ਮੁੱਖ ਮਾਰਗ ਜਾਮ ਕਰ ਦਿੱਤਾ। ਲੋਕਾਂ ਵਿੱਚ ਰੋਸ ਹੈ ਕਿ ਨਾ ਹੀ ਸਰਕਾਰ ਸੜਕਾਂ ਵੱਲ ਧਿਆਨ ਦੇ ਰਹੀ ਹੈ। ਨਾ ਹੀ ਵੱਡੇ ਵਾਹਨਾਂ ‘ਤੇ ਕੋਈ ਪਾਬੰਦੀ ਹੈ। ਇਸ ਵੇਲੇ ਨੰਗਲ ਨੂਰਪੁਰ ਬੇਦੀ ਰੋਡ ਜਾਮ ਹੈ। ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਪੁਲਸ ਆਪਣੀ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕ+ਤ+ਲ ਕੇਸ ‘ਚ ਦੋਸ਼ ਤੈਅ: ਪਿਤਾ ਨੇ ਕਿਹਾ- ਉਮੀਦ ਹੈ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਅਤੇ ਕੇਸ ਲਟਕੇਗਾ ਨਹੀਂ

ਪ੍ਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ