2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਮੌਤ

ਜਲੰਧਰ, 6 ਅਕਤੂਬਰ 2024 – ਲੋਹੀਆਂ ਤੋਂ ਕਪੂਰਥਲਾ ਰੋਡ ’ਤੇ ਪਿੰਡ ਤਾਸ਼ਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ’ਚ 3 ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਲੋਹੀਆਂ ਵੱਲ ਆ ਰਹੇ ਸਨ ਅਤੇ ਦੂਜੇ ਮੋਟਰਸਾਈਕਲ ਸਵਾਰ ਲੋਹੀਆਂ ਵੱਲੋਂ ਡਡਵਿੰਡੀ ਵੱਲ ਨੂੰ ਜਾ ਰਹੇ ਸਨ ਕਿ ਪਿੰਡ ਤਾਸ਼ਪੁਰ ਦੇ ਗੇਟ ਨੇੜਲੇ ਮੋੜ ’ਤੇ ਦੋਹਾਂ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਅਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੌਜੂਦ ਡਾਕਟਰਾਂ ਨੇ 2 ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦਿੱਤਾ ਅਤੇ 2 ਨੌਜਵਾਨਾਂ ਦੀ ਨਾਜ਼ੂਕ ਹਾਲਤ ਨੂੰ ਵੇਖਦੇ ਹੋਏ ਕਪੂਰਥਲਾ ਰੈਫਰ ਕਰ ਦਿੱਤਾ ਜਦਕਿ ਇਕ ਜ਼ਖ਼ਮੀ ਨੌਜਵਾਨ ਨੂੰ ਲੋਹੀਆਂ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ, ਜਿਸ ਦੀ ਜਲੰਧਰ ਦੇ ਪਿਮਸ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਮਹਿਮੂਵਾਲ ਮਾਹਲਾ ਥਾਣਾ ਲੋਹੀਆਂ ਵਜੋਂ ਹੋਈ।

ਇਨ੍ਹਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਜੱਸਾ ਪੁੱਤਰ ਰੌਣਕੀ ਰਾਮ ਵਾਸੀ ਪਿੰਡ ਵਾੜਾ ਬੁੱਧ ਸਿੰਘ ਨੂੰ ਸੁਲਤਾਨਪੁਰ ਲੋਧੀ ਵਿਖੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮਹਿਮੂਵਾਲ ਮਾਹਲਾ ਅਤੇ ਜੇ. ਡੀ. ਜੈਦੇਵ ਪੁੱਤਰ ਕੁਲਦੀਪ ਵਾਸੀ ਪਿੰਡ ਵਾੜਾ ਬੁੱਧ ਸਿੰਘ ਦੀ ਹਾਲਤ ਗੰਭੀਰ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੰਬਈ ‘ਚ ਵੱਡਾ ਹਾਦਸਾ: ਇਮਾਰਤ ‘ਚ ਅੱਗ ਲੱਗਣ ਕਾਰਨ ਪਰਿਵਾਰ ਦੇ 7 ਜੀਅ ਜਿਊਂਦੇ ਸੜੇ

1 ਨਵੰਬਰ ਤੋਂ ਬਦਲਣਗੇ ਕੈਨੇਡਾ ਦੇ Work Permit ਨਿਯਮ, ਪੜ੍ਹੋ ਵੇਰਵਾ