ਬਠਿੰਡਾ ‘ਚ 2 ਵਿਅਕਤੀਆਂ ਨੂੰ ਮਾਰੀ ਗੋ+ਲੀ, ਦਿਨ-ਦਿਹਾੜੇ ਵਾਪਰੀ ਘਟਨਾ, ਗੋ+ਲੀ ਇੱਕ ਦੇ ਪੱਟ, ਦੂਜੇ ਦੀ ਲੱਤ ਵਿੱਚ ਲੱਗੀ

ਬਠਿੰਡਾ, 9 ਦਸੰਬਰ 2022 – ਬਠਿੰਡਾ ਦੇ ਸੰਤਪੁਰਾ ਰੋਡ ‘ਤੇ ਹਮਲਾਵਰਾਂ ਨੇ 2 ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਗੋਲੀਆਂ ਲੱਗਣ ਕਾਰਨ ਦੋਵੇਂ ਜ਼ਖ਼ਮੀ ਹੋ ਗਏ। ਹਮਲਾਵਰ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਨੌਜਵਾਨਾਂ ਦੇ ਪੱਟ ਅਤੇ ਲੱਤ ਵਿੱਚ ਗੋਲੀ ਲੱਗੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਟੀਮ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਿੱਕੀ ਕੁਮਾਰ ਨੇ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜ਼ਖ਼ਮੀਆਂ ਦੀ ਪਛਾਣ ਗੱਗੂ (30) ਅਤੇ ਹਰਮਿੰਦਰ ਵਾਸੀ ਜਨਤਾ ਨਗਰ, ਬਠਿੰਡਾ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਥਾਣਾ ਸਦਰ ਦੀ ਪੁਲਸ ਨੇ ਘਟਨਾ ਦੀ ਜਾਂਚ ਕੀਤੀ। ਇਸ ਤੋਂ ਬਾਅਦ ਪੁਲਸ ਮੁਲਾਜ਼ਮ ਜ਼ਖਮੀਆਂ ਦੇ ਬਿਆਨ ਦਰਜ ਕਰਨ ਹਸਪਤਾਲ ਪਹੁੰਚੇ। ਫਿਲਹਾਲ ਪੁਲਿਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ – ਭਗਵੰਤ ਮਾਨ

ਲੁਧਿਆਣਾ ‘ਚ ਹੋ ਰਿਹਾ ਸੀ ਬੈਲ ਗੱਡੀਆਂ ਦੀ ਦੌੜ ਦਾ ਟੂਰਨਾਮੈਂਟ: ਸੂਚਨਾ ਮਿਲਣ ‘ਤੇ ਪ੍ਰਸ਼ਾਸਨ ਨੇ ਕੀਤੀ ਕਾਰਵਾਈ