- ਬਾਥਰੂਮ ‘ਚ ਲਿਆ ਫਾ+ਹਾ
- ਇਕ ‘ਤੇ ਬ+ਲਾਤਕਾ+ਰ ਅਤੇ ਦੂਜਾ ‘ਤੇ ਨਸ਼ੇ ਦੇ ਕੇਸ ‘ਚ ਸੀ ਬੰਦ
ਹੁਸ਼ਿਆਰਪੁਰ, 22 ਦਸੰਬਰ 2023 – ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਦੇ ਕਰੀਬ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਹੈ।
ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਬਦਾਉਂ (ਯੂ.ਪੀ.) ਹਾਲ ਬੱਸੀ ਪਿੰਡ ਮਾਨਾ ਅਤੇ ਓਮਕਾਰ ਚੰਦ ਉਰਫ ਕਾਲਾ ਵਾਸੀ ਵਾਰਡ ਨੰਬਰ 16 (ਹੁਸ਼ਿਆਰਪੁਰ) ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਟੀਟੂ ਖਿਲਾਫ ਥਾਣਾ ਸਦਰ ‘ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਓਮਕਾਰ ਖ਼ਿਲਾਫ਼ ਥਾਣਾ ਮਟਿਆਣਾ ਵਿੱਚ ਐਨਡੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।