ਸੜਕ ਹਾਦਸੇ ‘ਚ 2 ਵਿਦਿਆਰਥੀਆਂ ਦੀ ਮੌਤ: ਸਕੂਲ ਤੋਂ ਪਰਤ ਰਹੇ ਸਨ ਘਰ, ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰੀ

ਬਰਨਾਲਾ, 14 ਨਵੰਬਰ 2024 – ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਵਿੱਚ ਬਾਜਾਖਾਨਾ ਰੋਡ ’ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇੜੇ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਦੌਰਾਨ ਵਾਪਰਿਆ।

ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਪਿੰਡ ਗੁਰੂਸਰ (ਬਠਿੰਡਾ) ਅਤੇ ਤਰਨਪ੍ਰੀਤ ਸਿੰਘ ਵਾਸੀ ਭਗਤਾ ਭਾਈ (ਬਠਿੰਡਾ) ਦੋਵੇਂ ਅਕਾਲ ਅਕੈਡਮੀ ਭਦੌੜ ਦੇ 12ਵੀਂ ਜਮਾਤ ਦੇ ਵਿਦਿਆਰਥੀ ਸਨ। ਸਕੂਲ ਵਿੱਚ ਗੁਰੂਪੁਰਬ ਧੂਮਧਾਮ ਨਾਲ ਮਨਾਇਆ ਗਿਆ। ਦੋਵੇਂ ਵਿਦਿਆਰਥੀ ਆਪਣੀ ਡਿਊਟੀ ਵਿਚ ਲੱਗੇ ਹੋਏ ਸਨ।

ਦੁਪਹਿਰ ਸਮੇਂ ਦੋਵੇਂ ਸਕੂਲ ਤੋਂ ਛੁੱਟੀ ਲੈ ਕੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਮੀਰੀ ਪੀਰੀ ਖਾਲਸਾ ਕਾਲਜ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਦੋਵਾਂ ਵਿਦਿਆਰਥੀਆਂ ਦੀ ਮੌਤ ਹੋ ਗਈ।

ਪ੍ਰਿੰਸੀਪਲ ਮੈਡਲ ਪ੍ਰੀਤੀ ਗਰੋਵਰ ਅਤੇ ਜਸਵੰਤ ਸਿੰਘ ਸੈਣਾ ਸਮੇਤ ਅਕਾਲ ਅਕੈਡਮੀ ਦੇ ਸਮੁੱਚੇ ਸਟਾਫ਼ ਨੇ ਇਸ ਮੰਦਭਾਗੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਥਾਣਾ ਭਦੌੜ ਦੇ ਏਐਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੈਕਟਰ ਚਾਲਕ ਭਜਨ ਸਿੰਘ ਭਦੌੜ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

15 ਨਵੰਬਰ ਤੋਂ ਲੁਧਿਆਣਾ ‘ਚ 14 ਟਰੇਨਾਂ ਰੱਦ: ਫ਼ਿਰੋਜ਼ਪੁਰ-ਹਿਸਾਰ ਤੇ ਚੰਡੀਗੜ੍ਹ ਨੂੰ ਨਹੀਂ ਜਾ ਸਕਣਗੀਆਂ ਟਰੇਨਾਂ, ਰੇਲਵੇ ਸਟੇਸ਼ਨ ‘ਤੇ ਚੱਲ ਰਿਹਾ ਹੈ ਉਸਾਰੀ ਦਾ ਕੰਮ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ: ਪ੍ਰਕਾਸ਼ ਪੁਰਬ ਮਨਾਉਣ ਲਈ ਸਿਰਫ਼ 763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ