ਕਪੂਰਥਲਾ ‘ਚ 2 ਨੌਜਵਾਨਾਂ ਦੀਆਂ ਸ਼ੱਕੀ ਹਲਾਤਾਂ ‘ਚ ਮਿਲੀਆਂ ਲਾਸ਼ਾਂ

ਕਪੂਰਥਲਾ, 1 ਅਗਸਤ 2023 – ਕਪੂਰਥਲਾ ਦੇ ਪਿੰਡ ਰਾਏਪੁਰ ਪੀਰਬਖਸ਼ਵਾਲਾ ਦੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਸੂਚਨਾ ਹੈ। ਦੋਵਾਂ ਦੀਆਂ ਲਾਸ਼ਾਂ ਹਮੀਰਾ ਫਲਾਈਓਵਰ ਦੇ ਹੇਠਾਂ ਖੇਤਾਂ ‘ਚ ਵੱਖ-ਵੱਖ ਥਾਵਾਂ ‘ਤੇ ਪਈਆਂ ਮਿਲੀਆਂ। ਲਾਸ਼ਾਂ ਕੋਲੋਂ ਇੱਕ ਬਾਈਕ ਅਤੇ ਫ਼ੋਨ ਵੀ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਿਤ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਡੀਐਸਪੀ ਭੁਲੱਥ ਸੁਖਨਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡੋਗਰਾਂਵਾਲ ਤੋਂ ਹਮੀਰਾ ਵਿਚਕਾਰ ਵਿਰਾਸਤੀ ਹਵੇਲੀ ਨੇੜੇ ਪੁਲ ਹੇਠਾਂ ਖੇਤਾਂ ਵਿੱਚ ਕੱਚੀ ਸੜਕ ’ਤੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਹਨ। ਸੂਚਨਾ ਮਿਲਣ ‘ਤੇ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਉਥੇ ਦੋ ਲਾਸ਼ਾਂ ਪਈਆਂ ਸਨ, ਜਿਨ੍ਹਾਂ ‘ਚੋਂ ਇਕ ਸਰਦਾਰ ਦੀ ਸੀ ਅਤੇ ਉਸ ਦੇ ਵਾਲ ਖੁੱਲ੍ਹੇ ਹੋਏ ਸਨ। ਪੁਲੀਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਿਕਰਮ ਸਿੰਘ ਅਤੇ ਸਤਪਾਲ ਸਿੰਘ ਵਾਸੀ ਰਾਏਪੁਰ ਪੀਰਬਖ਼ਸ਼ਵਾਲਾ ਵਜੋਂ ਹੋਈ ਹੈ।

ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਬਿਕਰਮ ਸਿੰਘ ਪਹਿਲਾਂ ਵੀ ਨਸ਼ਾ ਕਰਦਾ ਸੀ। ਉਸ ਕੋਲ ਨਸ਼ਾ ਛੁਡਾਊ ਕੇਂਦਰ ਦਾ ਕਾਰਡ ਹੈ, ਜਿੱਥੋਂ ਉਹ ਨਸ਼ਾ ਛੁਡਾਉਣ ਲਈ ਗੋਲੀਆਂ ਖਾਂਦਾ ਸੀ, ਪਰ ਦੂਜੇ ਨੌਜਵਾਨ ਸਤਪਾਲ ਸਿੰਘ ਦੀ ਪਛਾਣ ਹੋਣੀ ਬਾਕੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਮ੍ਰਿਤਕ ਬਿਕਰਮ ਸਿੰਘ ਦੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਸਤਪਾਲ ਸਿੰਘ ਉਸ ਦਾ ਗੁਆਂਢੀ ਹੈ। ਦੋਵੇਂ ਸਵੇਰੇ 11 ਵਜੇ ਘਰੋਂ ਨਿਕਲੇ ਸਨ, ਜਿਸ ਦੀ ਕਾਫੀ ਭਾਲ ਕੀਤੀ ਪਰ ਕੋਈ ਪਤਾ ਨਹੀਂ ਲੱਗਾ। ਉਸ ਦੇ ਮੋਬਾਈਲ ਵੀ ਬੰਦ ਆ ਰਹੇ ਸਨ। ਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪੁਲੀਸ ਪੁਲ ਦੇ ਹੇਠਾਂ ਖੜ੍ਹੀ ਹੈ ਅਤੇ ਇਸ ਦੇ ਸਾਹਮਣੇ ਹਮੀਰਾ ਵਿੱਚ ਦੋ ਘਰਾਂ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾਂਦਾ ਹੈ ਪਰ ਪੁਲੀਸ ਸਿਰਫ਼ ਗੇੜੇ ਮਾਰਦੀ ਹੈ।

ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈ। ਜਿਸ ਤਰ੍ਹਾਂ ਦੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ, ਉਸ ਤੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵਾਂ ਨੌਜਵਾਨਾਂ ਦੀ ਮੌਤ ਜ਼ਿਆਦਾ ਨਸ਼ਾ ਕਰਨ ਜਾਂ ਨਸ਼ਾ ਨਾ ਮਿਲਣ ਕਾਰਨ ਹੋਈ ਹੈ। ਬਾਕੀ ਸਹੀ ਤੱਥ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਉਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ADGP ਬਣ ਟ੍ਰੈਵਲ ਏਜੰਟ ਨਾਲ ਠੱਗੀ ਮਾਰਨ ਵਾਲੇ ਗ੍ਰਿਫਤਾਰ, ਕ੍ਰਿਕਟਰ ਰਿਸ਼ਭ ਪੰਤ ਨੂੰ ਵੀ ਠੱਗਿਆ ਸੀ

ਹੁਸ਼ਿਆਰਪੁਰ ‘ਚ ਅਧਿਆਪਕ ਦੇ ਘਰ NIA ਦਾ ਛਾਪਾ: ਵਿਸਾਖੀ ਮੌਕੇ ‘ਤੇ ਪਾਕਿਸਤਾਨ ਗਿਆ ਸੀ