ਪੰਜਾਬ ਦੇ 28 ਹਜ਼ਾਰ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਪੱਕਾ, ਸਬ-ਕਮੇਟੀ ਜਲਦੀ ਹੀ ਪ੍ਰਵਾਨਗੀ ਲਈ CM ਨਾਲ ਕਰੇਗੀ ਮੀਟਿੰਗ

  • ਸਬ ਕਮੇਟੀ ਨੇ ਫਾਈਨਲ ਕੀਤੀ ਸੂਚੀ,
  • ਮੁੱਖ ਮੰਤਰੀ ਨਾਲ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅੰਤਿਮ ਫੈਸਲਾ,
  • ਸਬ-ਕਮੇਟੀ ਜਲਦੀ ਹੀ ਪ੍ਰਵਾਨਗੀ ਲਈ ਸੀ.ਐਮ ਮਾਨ ਨਾਲ ਮੀਟਿੰਗ ਕਰੇਗੀ,
  • 10 ਸਾਲ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

ਚੰਡੀਗੜ੍ਹ, 21 ਮਈ 2023 – ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ 10 ਸਾਲ ਤੋਂ ਵੱਧ ਦੀ ਸੇਵਾ ਪੂਰੀ ਕਰ ਚੁੱਕੇ ਕਰੀਬ 36 ਹਜ਼ਾਰ ਮੁਲਾਜ਼ਮਾਂ ਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ 28 ਹਜ਼ਾਰ ਕਰਮਚਾਰੀਆਂ ਨਾਲ ਹੋਵੇਗੀ। ਸਿੱਖਿਆ ਵਿਭਾਗ ਵਿੱਚ 10,000 ਤੋਂ ਵੱਧ ਅਤੇ ਸਿਹਤ ਵਿਭਾਗ ਵਿੱਚ 7,800 ਤੋਂ ਵੱਧ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਕੈਬਨਿਟ ਸਬ-ਕਮੇਟੀ ਨੇ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸੀ.ਐਮ ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਮਿਲਦੇ ਹੀ 28 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 8 ਹਜ਼ਾਰ ਹੋਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਸਰਕਾਰ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਈ ਮੀਟਿੰਗਾਂ ਤੋਂ ਬਾਅਦ ਕੈਬਨਿਟ ਸਬ-ਕਮੇਟੀ ਨੇ 28 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਸਾਫ਼ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਸੀ ਕਿ ਕੈਬਨਿਟ ਸਬ-ਕਮੇਟੀ ਇਸ ਗੱਲ ਦੀ ਜਾਂਚ ਕਰੇ ਕਿ ਦਸਤਾਵੇਜ਼ਾਂ ਮੁਤਾਬਕ ਕਿੰਨੇ ਕਰਮਚਾਰੀ ਕੰਮ ਕਰ ਰਹੇ ਹਨ, ਇਸ ਦੀ ਪੁਸ਼ਟੀ ਕਰਨ ਵਿੱਚ ਨਿਯਮਾਂ ਮੁਤਾਬਕ ਕੋਈ ਅੜਿੱਕਾ ਤਾਂ ਨਹੀਂ ਹੈ। ਕੈਬਨਿਟ ਕਮੇਟੀ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਮੁੱਖ ਮੰਤਰੀ ਨਾਲ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।

ਦੂਜੇ ਪੜਾਅ ਵਿੱਚ ਇਸ ਤੋਂ ਬਾਅਦ 8000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਬਾਅਦ ਆਊਟਸੋਰਸ ਮੁਲਾਜ਼ਮਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਜਾਵੇਗਾ।

  • ਮੁੱਖ ਮੰਤਰੀ ਨਾਲ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।
  • ਸਬ-ਕਮੇਟੀ ਜਲਦੀ ਹੀ ਪ੍ਰਵਾਨਗੀ ਲਈ ਸੀ.ਐਮ ਮਾਨ ਨਾਲ ਮੀਟਿੰਗ ਕਰੇਗੀ।
  • ਰੈਗੂਲਰ ਨਾ ਕੀਤੇ ਜਾਣ ਕਾਰਨ ਸਰਕਾਰੀ ਮੁਲਾਜ਼ਮਾਂ ਵਿੱਚ ਰੋਸ ਹੈ
  • 10 ਸਾਲ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ ਕੁੱਲ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਣਾ ਹੈ

ਸਰਕਾਰੀ ਵਿਭਾਗਾਂ ਵਿੱਚ ਜ਼ਿਆਦਾਤਰ ਕੱਚੇ ਮੁਲਾਜ਼ਮ ਸਿੱਖਿਆ, ਸਿਹਤ, ਲੋਕਲ ਬਾਡੀ ਅਤੇ ਲੋਕ ਨਿਰਮਾਣ ਵਿਭਾਗ ਆਦਿ ਵਿਭਾਗਾਂ ਵਿੱਚ ਹਨ। ਇਹ ਮੁਲਾਜ਼ਮ ਅਜਿਹੇ ਹਨ ਜੋ ਕਰੀਬ 10 ਤੋਂ 15 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। ਠੇਕੇ ‘ਤੇ ਕੰਮ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਹਮੇਸ਼ਾ ਡਰ ਰਹਿੰਦਾ ਹੈ ਕਿ ਉਨ੍ਹਾਂ ਦਾ ਠੇਕਾ ਖਤਮ ਹੋ ਸਕਦਾ ਹੈ ਅਤੇ ਉਨ੍ਹਾਂ ਦੀ ਨੌਕਰੀ ਵੀ ਖੁੱਸ ਸਕਦੀ ਹੈ। ਚੋਣਾਂ ਦੌਰਾਨ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ’ਤੇ ਉਹ ਕੱਚੇ ਕਾਮਿਆਂ ਦੇ ਹੱਕ ਵਿੱਚ ਫੈਸਲਾ ਲੈਣਗੇ।

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸਰਕਾਰ ਦੇ ਫੈਸਲੇ ‘ਤੇ ਪੰਜਾਬ ਸਕੱਤਰੇਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਹੈ ਤਾਂ ਘੱਟੋ-ਘੱਟ 10 ਸਾਲ ਕੰਮ ਕਰਨ ਦੀ ਸ਼ਰਤ ਕਿਉਂ ? ਸਰਕਾਰ ਨੂੰ ਚਾਹੀਦਾ ਹੈ ਕਿ 5 ਤੋਂ 7 ਸਾਲ ਕੰਮ ਕਰਨ ਵਾਲੇ ਸਾਰੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਸਰਕਾਰੀ ਵਿਭਾਗਾਂ ਵਿੱਚ ਕੰਮ ਵਿੱਚ ਸੁਧਾਰ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਨਵੀਂ ਨੀਤੀ ਮੁਤਾਬਕ ਗਰੁੱਪ ਸੀ ਅਤੇ ਡੀ ਦੇ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਨੇ 10 ਸਾਲ ਪੂਰੇ ਕਰ ਲਏ ਹਨ। ਦਫ਼ਤਰਾਂ ਵਿੱਚ ਐਡਹਾਕ, ਠੇਕਾ, ਦਿਹਾੜੀਦਾਰ ਵਜੋਂ ਕੰਮ ਕੀਤਾ। 10 ਸਾਲਾਂ ਵਿੱਚ ਹਰ ਸਾਲ 240 ਦਿਨ ਕੰਮ ਕਰਨਾ ਜ਼ਰੂਰੀ ਹੈ। ਇਨ੍ਹਾਂ ਦਿਨਾਂ ਵਿੱਚ ਸਰਕਾਰੀ ਛੁੱਟੀ ਸ਼ਾਮਲ ਨਹੀਂ ਹੈ। ਰਿਟਾਇਰਮੈਂਟ 58 ਸਾਲ ਵਿੱਚ ਹੋਵੇਗੀ। ਪੱਕੇ ਮੁਲਾਜ਼ਮਾਂ ਖ਼ਿਲਾਫ਼ ਕੋਈ ਸ਼ਿਕਾਇਤ ਆਉਣ ਦੀ ਸੂਰਤ ਵਿੱਚ ਐਕਟ 1970 ਤਹਿਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਜਲਦੀ ਹੀ ਸਾਰੇ ਨਿਯਮਾਂ ਅਤੇ ਸ਼ਰਤਾਂ ਨੂੰ ਸਪੱਸ਼ਟ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IAF ਨੇ ਲਾਈ ਸਾਰੇ ਮਿਗ-21 ਲੜਾਕੂ ਜਹਾਜ਼ਾਂ ਦੀ ਉਡਾਨ ‘ਤੇ ਰੋਕ, ਰਾਜਸਥਾਨ ‘ਚ ਹੋਏ ਹਾਦਸੇ ਤੋਂ ਬਾਅਦ ਲਿਆ ਫੈਸਲਾ

ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ ਨੌਕਰੀ, ਪ੍ਰਸ਼ਾਸਨ ਵੱਲੋਂ ਤਸਦੀਕ ਦਾ ਕੰਮ ਪੂਰਾ