ਫਾਜ਼ਿਲਕਾ, 21 ਸਤੰਬਰ 2024 – ਜਲਾਲਾਬਾਦ ਪੁਲਸ ਨੇ ਫਾਜ਼ਿਲਕਾ ‘ਚ ਨਾਕਾਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਕਾਰ ਦੇ ਡੈਸ਼ਬੋਰਡ ‘ਚੋਂ 155 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਤੋਂ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪੁਲਿਸ ਪਾਰਟੀ ਵੱਲੋਂ ਪਿੰਡ ਨੱਥੂ ਚਿਸ਼ਤੀ ਨੂੰ ਜਾਂਦੀ ਸੜਕ ‘ਤੇ ਇੱਕ ਕਾਰ ਸਵਿਫ਼ਟ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਢੰਡੀ ਖੁਰਦ ਨੇ ਨਾਕਾਬੰਦੀ ਦੌਰਾਨ ਕਾਰ ਦੇ ਡੈਸ਼ਬੋਰਡ ‘ਚੋਂ 155 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਪੁਲੀਸ ਨੇ ਕਾਰ ਵਿੱਚ ਸਵਾਰ ਵਿਅਕਤੀ ਜੰਗੀਰ ਸਿੰਘ ਉਰਫ਼ ਰਾਜੂ ਵਾਸੀ ਅੰਮ੍ਰਿਤਸਰ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਸੁਰਿੰਦਰ ਸਿੰਘ ਉਰਫ਼ ਕਾਕਾ ਵਾਸੀ ਢੰਡੀਖੁਰਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਸ਼ਾਮਲ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਨੂੰ ਮੁਲਜ਼ਮ ਅੰਮ੍ਰਿਤਸਰ ਤੋਂ ਲੈ ਕੇ ਆਏ ਸੀ, ਜਦਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।